17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਸਰਕਲ ਬੋਹਾ ਦੇ ਆਗੂਆਂ ਵਲੋਂ ਬੈਠਕ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰੋਗਰਾਮ ਤੈਅ

ਬੋਹਾ, 16 ਸਤੰਬਰ (ਰਮੇਸ਼ ਤਾਂਗੜੀ)- ਭਾਰਤੀ ਜਨਤਾ ਪਾਰਟੀ ਸਰਕਲ ਬੋਹਾ ਵਲੋਂ ਇੱਥੇ ਪੀ. ਐਮ.

ਅਜੀਤ ਡੈਸਕ 17-09-2026
ਬੋਹਾ, 16 ਸਤੰਬਰ (ਰਮੇਸ਼ ਤਾਂਗੜੀ)- ਭਾਰਤੀ ਜਨਤਾ ਪਾਰਟੀ ਸਰਕਲ ਬੋਹਾ ਵਲੋਂ ਇੱਥੇ ਪੀ.ਐਮ.ਡੀ. ਧਰਮਸ਼ਾਲਾ ਵਿਖੇ ਬੈਠਕ ਕਰ ਕੇ ਪੰਜਾਬ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰੋਗਰਾਮ ਤੈਅ ਕਰ ਕੇ ਹੇਠਲੇ ਲੈਵਲ ਤੱਕ ਲਿਜਾਣ ਦਾ ਫ਼ੈਸਲਾ ਕੀਤਾ ਗਿਆ। ਜ਼ਿਲ੍ਹਾ ਇੰਚਾਰਜ ਕੇ.ਕੇ. ਮਲਹੋਤਰਾ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ, ਜ਼ਿਲ੍ਹਾ ਜਨਰਲ ਸਕੱਤਰ ਜਗਨਦੀਪ ਸ਼ਰਮਾ ਉਚੇਚੇ ਤੌਰ ’ਤੇ ਬੈਠਕ ’ਚ ਸ਼ਾਮਿਲ ਹੋਏ । ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਰੇ ਰਾਜਾਂ ’ਚ ਆਪਣਾ ਆਧਾਰ ਮਜ਼ਬੂਤ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪਿੰਡ ਪੱਧਰ ਤੋਂ ਲੋਕਾਂ ਨੂੰ ਲਾਮਬੰਦ ਕਰ ਕੇ ਸਰਕਲ, ਜ਼ਿਲ੍ਹਾ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰ ਰਹੀ ਹੈ, ਜਿਸ ਕਰ ਕੇ ਪਾਰਟੀ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਾਪਤ ਹੋਈ ਹੈ। ਮੰਡਲ ਪ੍ਰਧਾਨ ਨਵਨੀਤ ਕੁਮਾਰ, ਸੂਬੇਦਾਰ ਭੋਲਾ ਸਿੰਘ, ਰਾਕੇਸ਼ ਕੁਮਾਰ ਖੱਟਕ, ਅਮਨ ਗੁਰੂ ਆਦਿ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀਆਂ ਨੀਤੀਆਂ ਦੀ ਯੋਜਨਾ ਤਹਿਤ ਸਤੰਬਰ ਤੱਕ ਨਸ਼ਿਆਂ ਤੇ ਕਾਨੂੰਨ ਅਵਸਥਾ ਦੇ ਮੁੱਦੇ ਨੂੰ ਲੈ ਕੇ ਜਲੰਧਰ ਵਿਖੇ ਰੈਲੀ ਅਤੇ ਅਕਤੂਬਰ ’ਚ ਪ੍ਰਧਾਨ ਮੰਤਰੀ ਦੇ ਸੰਭਾਵਿਤ ਪੰਜਾਬ ਦੌਰ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਪੰਜਾਬ ਇੰਚਾਰਜ ਡਾ. ਸਤੀਸ਼ ਪੁਨੀਆ ਵਲੋਂ ਦੌਰੇ ਦੌਰਾਨ ਪਾਰਟੀ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਨਾਲ ਬੈਠਕਾਂ ਕਰ ਕੇ ਸੰਗਠਨ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਪੱਧਰ ਦੀਆਂ ਸਰਗਰਮੀਆਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਮੌਕੇ ਮਾ. ਗੁਰਲਾਲ, ਸੋਨੀ ਸ਼ਰਮਾ, ਲੱਛਮੀ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨੇ ਅਗਲੀ ਖ਼ਬਰ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।