17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨੇ

ਮਾਨਸਾ/ਸਰਦੂਲਗੜ੍ਹ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਜੀ. ਐਮ.

ਮਾਨਸਾ ਵਿਖੇ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਟਵਾਰੀ। (ਸੱਜੇ) ਫ਼ਰਦ ਕੇਂਦਰ ਸਰਦੂਲਗੜ੍ਹ ਅੱਗੇ ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਪਟਵਾਰੀ। ਅਜੀਤ ਤਸਵੀਰ : ਜੀ.ਐਮ.ਅਰੋੜਾ 17-09-2026
ਮਾਨਸਾ/ਸਰਦੂਲਗੜ੍ਹ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਜੀ.ਐਮ.ਅਰੋੜਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਾਨਸਾ ਵਲੋਂ ਮੰਗਾਂ ਨੂੰ ਲੈ ਕੇ ਇੱਥੇ ਧਰਨਾ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਪਰਦੀਪ ਭਾਰਦਵਾਜ ਤੇ ਜ਼ਿਲ੍ਹਾ ਪ੍ਰਧਾਨ ਗੁਣਸ਼ੀਲ ਸਿੰਗਲਾ ਨੇ ਦੋਸ਼ ਲਗਾਇਆ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਜੋ ਪਟਵਾਰੀਆਂ ਦੀਆਂ 1056 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਉਹ ਪੱਤਰ ਰੱਦ ਕਰ ਕੇ ਅਸਾਮੀਆਂ ਮੁੜ ਬਹਾਲ ਕੀਤੀਆਂ ਜਾਣ, ਨਵੇਂ ਭਰਤੀ ਹੋਏ ਪਟਵਾਰੀਆਂ ’ਤੇ ਲਾਗੂ ਕੀਤਾ ਕੇਂਦਰੀ ਸਕੇਲ ਰੱਦ ਕਰਨ ਦੇ ਨਾਲ ਹੀ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਸਟੇਟ ਕਾਡਰ ਨੂੰ ਰੱਦ ਕਰ ਕੇ ਮੁੜ ਜ਼ਿਲ੍ਹਾ ਪੱਧਰ ਕੀਤਾ ਜਾਵੇ, ਮੁਲਾਜ਼ਮਾਂ ਦੀਆਂ ਸਾਂਝੀਆਂ 41 ਬਕਾਇਆ ਮੰਗਾਂ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 17 ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਤਹਿਸੀਲ ਪ੍ਰਧਾਨ ਜਸਪ੍ਰੀਤ ਸਿੰਘ, ਤਹਿਸੀਲ ਜਨਰਲ ਸਕੱਤਰ ਕਰਨੈਲ ਸਿੰਘ ਆਦਿ ਨੇ ਸੰਬੋਧਨ ਕੀਤਾ। ਸਰਦੂਲਗੜ੍ਹ ਵਿਖੇ ਵੀ ਧਰਨਾ ਲਗਾਇਆ ਸਰਦੂਲਗੜ੍ਹ- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਵਲੋਂ ਸਥਾਨਕ ਫ਼ਰਦ ਕੇਂਦਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਸੰਬੋਧਨ ਕਰਦਿਆਂ ਤਹਿਸੀਲ ਪ੍ਰਧਾਨ ਮਨਦੀਪ ਸਿੰਘ ਤੇ ਜਨਰਲ ਸਕੱਤਰ ਹਰਦੀਪ ਸਿੰਘ ਜਟਾਣਾ ਨੇ ਕਿਹਾ ਕਿ ਸਰਕਾਰ 17 ਜੁਲਾਈ 2020 ਦਾ ਨੋਟੀਫ਼ਿਕੇਸ਼ਨ ਅਤੇ ਸਟੇਟ ਕੇਡਰ ਤੁਰੰਤ ਰੱਦ ਕਰੇ। ਇਸ ਤੋਂ ਇਲਾਵਾ ਕਾਨੂੰਗੋ ਦੀਆਂ ਖਾਲੀ ਪਈਆਂ 16 ਅਸਾਮੀਆਂ ਸਟੇਟ ਕੇਡਰ ਹੋਣ ਕਾਰਨ ਪਟਵਾਰੀ ਤੋਂ ਕਾਨੂੰਗੋ ਪਦਉੱਨਤ ਨਹੀਂ ਹੋ ਰਹੇ, ਜਿਸ ਕਾਰਨ ਆਮ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਟੈਕਨੀਕਲ ਸਕੇਲ ਦੀ ਵੀ ਮੰਗ ਕੀਤੀ। ਇਸ ਮੌਕੇ ਜਗ ਸੀਰ ਸਿੰਘ ਖੈਰਾ, ਹਰਵਿੰਦਰ ਸਿੰਘ, ਜਗਸੀਰ ਸਿੰਘ ਫ਼ੌਜੀ, ਬਲਜਿੰਦਰ ਸਿੰਘ, ਹਿਮਾਂਸ਼ੂ ਮਹਿਤਾ, ਰਵਿੰਦਰ ਕੌਰ, ਰਮਨਦੀਪ ਰੂਬੀ, ਪਿ੍ਰੰਸ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਬ-ਡਵੀਜ਼ਨ ਪੱਧਰ ’ਤੇ ਰੋਸ ਧਰਨੇ ‘ ਆਪ ’ ਸਰਕਾਰ ਦੀ ਨਾਲਾਇਕ... ਅਗਲੀ ਖ਼ਬਰ ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਸਰਕਲ ਬੋਹਾ ਦੇ ਆਗੂਆਂ ਵਲੋਂ ਬੈਠਕ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰੋਗਰਾਮ ਤੈਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।