17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੋਫਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ

ਮਾਨਸਾ, 16 ਸਤੰਬਰ (ਸੰਜੀਵ ਸਿੰਗਲਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨੇੜਲੇ ਪਿੰਡ ਮੋਫਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ। ਡਾ.

ਅਜੀਤ ਡੈਸਕ 17-09-2026
ਮਾਨਸਾ, 16 ਸਤੰਬਰ (ਸੰਜੀਵ ਸਿੰਗਲਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨੇੜਲੇ ਪਿੰਡ ਮੋਫਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ। ਡਾ. ਅਜੀਤਪਾਲ ਸਿੰਘ ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਡਾ. ਅਜੈ ਸਿੰਘ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਨੇ ਪਰਾਲੀ ਦੀ ਸਹੀ ਮਾਤਰਾ ਨੂੰ ਪਸ਼ੂਆਂ ਦੇ ਚਾਰੇ ’ਚ ਰਲਾ ਕੇ ਵਰਤੋਂ ਕਰਨ, ਪਸ਼ੂਆਂ ਲਈ ਬੀਡਿੰਗ ਸਮੱਗਰੀ ਵਜੋਂ ਵਰਤਣ, ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਣਾਉਣ ’ਤੇ ਜ਼ੋਰ ਦਿੱਤਾ। ਡਾ. ਤੇਜਪਾਲ ਸਿੰਘ ਸਰਾਂ ਤੇ ਡਾ. ਅਜੈ ਸਿੰਘ ਨੇ ਫ਼ਸਲੀ ਵਿਭਿੰਨਤਾ ਤਹਿਤ ਥੋੜ੍ਹਾ ਰਕਬਾ ਫਲਦਾਰ ਬੂਟਿਆਂ ਅਤੇ ਸਬਜ਼ੀਆਂ ਹੇਠ ਵਧਾਉਣ ਸੰਬੰੰਧੀ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਬੈਂਕ ਅੰਦਰ ਵੱਖ-ਵੱਖ ਸਮਿਆਂ ਦੌਰਾਨ ਚਾਰ ਸੈਮੀਨਾਰ ਲਗਾਏ -ਸ਼ਸ਼ੀ ਸਿੱਕਾ ਅਗਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਬ-ਡਵੀਜ਼ਨ ਪੱਧਰ ’ਤੇ ਰੋਸ ਧਰਨੇ ‘ ਆਪ ’ ਸਰਕਾਰ ਦੀ ਨਾਲਾਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।