22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

25 ਨੂੰ ਲੱਗੇਗਾ ਪੀ.ਏ.ਯੂ. ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲਾ

ਬਠਿੰਡਾ, 21 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਡੱਬਵਾਲੀ ਰੋਡ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਅਤੇ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਕਰਨਗੇ।

ਅਜੀਤ ਡੈਸਕ 22-09-2026
ਬਠਿੰਡਾ, 21 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਡੱਬਵਾਲੀ ਰੋਡ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਅਤੇ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਕਰਨਗੇ। ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਡਾ: ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਬੈਠਕ ਕੀਤੀ ਗਈ। ਮੇਲੇ ਦੌਰਾਨ ਕਿਸਾਨਾਂ ਨੂੰ ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ ਬਾਰੇ ਦੱਸਿਆ ਜਾਵੇਗਾ। ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਸਬਜ਼ੀਆਂ ਦੀ ਪਨੀਰੀ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ ’ਚ ਖਾਸ ਤੌਰ ’ਤੇ ਕਣਕ ਦੀ ਨਵੀਂ ਕਿਸਮ ਪੀ. ਬੀ. ਡਬਲਯੂ-887 ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਪੁੱਜੇਗੀ ਅਗਲੀ ਖ਼ਬਰ ਕੋਟਸ਼ਮੀਰ ਦਾ 23ਵਾਂ ਕ੍ਰਿਕਟ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।