22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਘਰ ਦੀ ਸ਼ਰਾਬ ਕੱਢਣ ਲਈ ਪਾਈ ਗਈ 65 ਲੀਟਰ ਲਾਹਣ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਚੁੱਘੇ ਕਲਾਂ ਵਿਖੇ ਛਾਪੇਮਾਰੀ ਕਰਕੇ 65 ਲੀਟਰ ਲਾਹਣ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 22-09-2026
ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਚੁੱਘੇ ਕਲਾਂ ਵਿਖੇ ਛਾਪੇਮਾਰੀ ਕਰਕੇ 65 ਲੀਟਰ ਲਾਹਣ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਚੁੱਘੇ ਕਲਾਂ ਦਾ ਰਹਿਣ ਵਾਲਾ ਰਾਜਵੀਰ ਸਿੰਘ ਆਪਣੇ ਟਿਕਾਣੇ ‘ਤੇ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਲਾਹਣ ਪਾ ਕੇ ਰੱਖਦਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਟਿਕਾਣੇ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੌਕੇ ਤੋਂ 65 ਲੀਟਰ ਲਾਹਣ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਅਤੇ ਮੌਕੇ ‘ਤੇ ਮੌਜੂਦ ਰਾਜਵੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚੁੱਘੇ ਕਲਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਲਾਹਣ ਦੀ ਵਰਤੋਂ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਸਖ਼ਤੀ ਨਾਲ ਰੋਕਣ ਲਈ ਪਿੰਡਾਂ ਵਿਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਿਨਾਂ ਸਫ਼ਾਈ ਕੀਤੇ ਸੜਕ ’ਤੇ ਲੁੱਕ ਪਾਉਣ ਦੇ ਦੋਸ਼ ਦੁਕਾਨਦਾਰਾਂ ਨੇ ਕੰਮ ਦੀ ਗੁਣਵੱਤਾ ’ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।