23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਂਗਣਵਾੜੀ ਕੇਂਦਰਾਂ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦਾ ਵਿਰੋਧ

ਸੰਗਤ ਮੰਡੀ, 22 ਸਤੰਬਰ (ਅੰਮ੍ਰਿਤ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਕੇਂਦਰਾਂ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੰਗਤ ਦੀ ਜਨਰਲ ਸਕੱਤਰ ਪਰਮਜੀਤ ਕੌਰ ਚੱਕ ਰੁਲਦੂ ਸਿੰਘ ਵਾਲਾ ਵਲੋਂ ਜਾਰੀ ਬਿਆਨ ’ਚ ਕਿਹਾ ਹੈ ਕਿ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਸੰਗਤ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਲਾਭ ਕੌਰ ਤੇ ਜਨਰਲ ਸਕੱਤਰ ਪਰਮਜੀਤ ਕੌਰ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜੇ ਮੰਗ-ਪੱਤਰ 23-09-2026
ਸੰਗਤ ਮੰਡੀ, 22 ਸਤੰਬਰ (ਅੰਮ੍ਰਿਤ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਕੇਂਦਰਾਂ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੰਗਤ ਦੀ ਜਨਰਲ ਸਕੱਤਰ ਪਰਮਜੀਤ ਕੌਰ ਚੱਕ ਰੁਲਦੂ ਸਿੰਘ ਵਾਲਾ ਵਲੋਂ ਜਾਰੀ ਬਿਆਨ ’ਚ ਕਿਹਾ ਹੈ ਕਿ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਸੰਗਤ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਲਾਭ ਕੌਰ ਤੇ ਜਨਰਲ ਸਕੱਤਰ ਪਰਮਜੀਤ ਕੌਰ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੰਗ ਪੱਤਰ ’ਚ ਕਿਹਾ ਹੈ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਭੇਜ ਰਹੀ ਸੀ ਅਤੇ ਹੁਣ ਜ਼ਿਲਾ ਪੱਧਰ ’ਤੇ ਵੀ ਇਹ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਭੇਜਣ ਦੀ ਯੋਜਨਾ ਬਣਾ ਰਹੀ ਹੈ, ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਰਾਸ਼ਨ ਤਾਜ਼ਾ ਪਕਾ ਕੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਪ੍ਰਾਈਵੇਟ ਕੰਪਨੀਆਂ ਵੱਡੀ ਪੱਧਰ ’ਤੇ ਲੁੱਟ ਕਰਦੀਆਂ ਹਨ ਅਤੇ ਗੈਰ-ਮਿਆਰੀ ਰਾਸ਼ਨ ਆਂਗਣਵਾੜੀ ਕੇਂਦਰਾਂ ਵਿਚ ਭੇਜਦੀਆਂ ਹਨ, ਜਿਸ ਦੀ ਜ਼ਿੰਮੇਵਾਰੀ ਕੋਈ ਵੀ ਨਹੀਂ ਲੈਂਦਾ ਤੇ ਸਰਕਾਰਾਂ ਇਸ ਵਿਚ ਮਿਲੀ ਭੁਗਤ ਕਰਕੇ ਘਪਲੇਬਾਜ਼ੀ ਕਰਦੀਆਂ ਹਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ’ਤੇ ਦੇਸ਼ ਭਰ ’ਚ ਗੂੰਜੇਗਾ ਸਮੂਹਿਕ ਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।