25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐਕਵਾਇਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਦਾ ਸਰਕਾਰ ਵਿਰੁੱਧ ਮੋਰਚਾ ਭਖਿਆ ਪ੍ਰਸ਼ਾਸਨ ਦੀ ਬੇਰੁਖ਼ੀ ਤੋਂ ਭੜਕੇ ਕਿਸਾਨਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ ਵਿਖੇ ਰਿਫ਼ਾਇਨਰੀ ਰੋਡ ਦੇ ਨਾਲ ਬਣ ਰਹੀ ਨਵੀਂ ਸੜਕ ਲਈ ਐਕਵਾਇਰ ਕੀਤੀ ਜ਼ਮੀਨ ਦਾ ਬਣਦਾ ਮੁਆਵਜ਼ਾ ਦਿਵਾਉਣ ਅਤੇ ਸਰਕਾਰੀ ਰਾਹਾਂ ਦੇ ਰਸਤੇ ਛੁਡਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਾਇਆ ਪੱਕਾ ਮੋਰਚਾ ਨੌਵੇਂ ਦਿਨ ਵੀ ਜਾਰੀ ਰਿਹਾ । ਮੋਰਚੇ ’ਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਵੱਡਾ ਇਕੱਠ ਹੋਇਆ।

ਅਜੀਤ ਡੈਸਕ 25-09-2026
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ ਵਿਖੇ ਰਿਫ਼ਾਇਨਰੀ ਰੋਡ ਦੇ ਨਾਲ ਬਣ ਰਹੀ ਨਵੀਂ ਸੜਕ ਲਈ ਐਕਵਾਇਰ ਕੀਤੀ ਜ਼ਮੀਨ ਦਾ ਬਣਦਾ ਮੁਆਵਜ਼ਾ ਦਿਵਾਉਣ ਅਤੇ ਸਰਕਾਰੀ ਰਾਹਾਂ ਦੇ ਰਸਤੇ ਛੁਡਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਾਇਆ ਪੱਕਾ ਮੋਰਚਾ ਨੌਵੇਂ ਦਿਨ ਵੀ ਜਾਰੀ ਰਿਹਾ । ਮੋਰਚੇ ’ਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਵੱਡਾ ਇਕੱਠ ਹੋਇਆ। ਪ੍ਰਸ਼ਾਸਨ ਵਲੋਂ ਮੋਰਚੇ ’ਤੇ ਪਹੁੰਚ ਕੇ ਕਿਸਾਨਾਂ ਦੀ ਸਾਰ ਨਾ ਲਏ ਜਾਣ ਕਾਰਨ ਕਿਸਾਨਾਂ ਦਾ ਗੁੱਸਾ ਹੋਰ ਭੜਕਿਆ ਅਤੇ ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੋਰਚੇ ਵਿਚ ਲਗਾਤਾਰ ਵੱਧ ਰਹੀ ਕਿਸਾਨਾਂ ਦੀ ਸ਼ਮੂਲੀਅਤ ਕਾਰਨ ਸੰਘਰਸ਼ ਨੇ ਹੋਰ ਤੇਜ਼ੀ ਫੜ ਲਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਨੌ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹਨ, ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਮਸਲੇ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਨੌਵੇਂ ਦਿਨ ਮੋਰਚੇ ਦੀ ਅਗਵਾਈ ਕਿਸਾਨ ਆਗੂ ਮੰਦਰ ਸਿੰਘ ਅਤੇ ਨੌਜਵਾਨ ਕਿਸਾਨ ਆਗੂ ਜ਼ਬਰਜੰਗ ਸਿੰਘ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਬਰਜੰਗ ਸਿੰਘ ਨੇ ਕਿਹਾ ਕਿ ਇਹ ਲੜਾਈ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਕਿਸਾਨ ਵਰਗ ਦੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਵਿਚ ਡੱਟਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਨੌ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਲਗਾ ਕੇ ਬੈਠੇ ਹਨ, ਪਰ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਮੌਕੇ ’ਤੇ ਨਹੀਂ ਪੁੱਜਿਆ। ਇਸ ਕਾਰਨ ਕਿਸਾਨਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਐਕਵਾਇਰ ਕੀਤੀ ਜ਼ਮੀਨ ਦਾ ਬਣਦਾ ਮੁਆਵਜ਼ਾ ਦੇਣ ਅਤੇ ਸਰਕਾਰੀ ਰਾਹਾਂ ਦੇ ਰਸਤੇ ਛੁਡਾਉਣ ਤੱਕ ਸੰਘਰਸ਼ ਨੂੰ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟਾਇਆ ਜਾਵੇਗਾ। ਇਸ ਮੌਕੇ ਕਿਸਾਨਾਂ ਨੇ 26 ਸਤੰਬਰ ਨੂੰ ਮੌੜ ਮੰਡੀ ਵਿਖੇ ਹੋਣ ਵਾਲੀ ‘ਜ਼ਮੀਨ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ।
ਪਿਛਲੀ ਖ਼ਬਰ ਅਦਾਲਤ ’ਚ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ ਅਗਲੀ ਖ਼ਬਰ ਗਣਪਤੀ ਵਿਸਰਜਨ ਮੌਕੇ ਬਠਿੰਡਾ ’ਚ ਬਣਿਆ ਗਮ ਦਾ ਮਾਹੌਲ ਸਰਹਿੰਦ ਨਹਿਰ ’ ਚ ਸ਼ਰਧਾ ਭਾਵਨਾ ਨਾਲ ਗਣੇਸ਼ ਮੂਰਤੀਆਂ ਦਾ ਵਿਸਰਜਨ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।