25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ

ਸੀਂਗੋ ਮੰਡੀ, 24 ਸਤੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ, ਕਲਾਲਵਾਲਾ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸਵੇਰ ਦੀ ਸਭਾ ਪੰਜਾਬੀ ਭਾਸ਼ਾ ਵਿਚ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 25-09-2026
ਸੀਂਗੋ ਮੰਡੀ, 24 ਸਤੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ, ਕਲਾਲਵਾਲਾ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸਵੇਰ ਦੀ ਸਭਾ ਪੰਜਾਬੀ ਭਾਸ਼ਾ ਵਿਚ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।ਸਮਾਗਮ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੇ ਇਤਿਹਾਸ, ਮਹੱਤਤਾ ਅਤੇ ਪੰਜਾਬੀ ਸਾਹਿਤ ਦੇ ਅਮੀਰ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬੀ ਅਧਿਆਪਕਾ ਰਣਜੋਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨੂੰ ਜਿਊਂਦਾ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਘਰਾਂ, ਸਕੂਲਾਂ ਅਤੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਗੁਰੂ ਸਾਹਿਬਾਨ, ਪੀਰਾਂ, ਪੈਗੰਬਰਾਂ, ਭਗਤਾਂ ਅਤੇ ਮਹਾਨ ਸਾਹਿਤਕਾਰਾਂ ਦੇ ਯੋਗਦਾਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਭਗਤ ਫਰੀਦ ਜੀ ਦੀ ਬਾਣੀ ਅਤੇ ਪੰਜਾਬੀ ਸਾਹਿਤ ਵਿਚ ਉਨ੍ਹਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ। ਪ੍ਰਿੰਸੀਪਲ ਮਧੂ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ। ਬੱਚਿਆਂ ਵਲੋਂ ਪ ੰਜਾਬੀ ਕਵਿਤਾਵਾਂ, ਗੀਤ, ਲੇਖ ਅਤੇ ਭਾਸ਼ਣ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਮਧੂ ਬਾਂਸਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ, ਪੰਜਾਬੀ ਸਾਹਿਤ ਪੜ੍ਹਨ ਅਤੇ ਆਪਣੀ ਮਾਤ ਭਾਸ਼ਾ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ।
ਪਿਛਲੀ ਖ਼ਬਰ ਇੰਟਰਨੈਸ਼ਨਲ ਅਬੈਕਸ ਉਲੰਪੀਆਡ ’ਚ ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਦਾ ਝੰਡਾ ਬੁਲੰਦ ਅਗਲੀ ਖ਼ਬਰ ਜਗਦੀਪ ਸਿੰਘ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ‘ਚ ਵਧਾਈਆਂ ਸਰਗਰਮੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।