25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਇੰਟਰਨੈਸ਼ਨਲ ਅਬੈਕਸ ਉਲੰਪੀਆਡ ’ਚ ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਦਾ ਝੰਡਾ ਬੁਲੰਦ

ਰਾਮਪੁਰਾ ਫੂਲ, 24 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਚੈਂਪੀਅਨਜ਼ ਵਰਲਡ (ਚੰਡੀਗੜ੍ਹ) ਵਲੋਂ ਕੀਤੇ ‘ਇੰਟਰਨੈਸ਼ਨਲ ਅਬੈਕਸ ਓਲੰਪੀਆਡ’ ’ਚ ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮੰਨਵਾਉਂਦੇ ਹੋਏ ਇਲਾਕੇ ਅਤੇ ਸਕੂਲ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਚਮਕਾਇਆ ਹੈ। ਇਸ ਵੱਕਾਰੀ ਮੁਕਾਬਲੇ ਵਿਚ ਸਕੂਲ ਦੇ 3 ਵਿਦਿਆਰਥੀਆਂ ਨੇ ਆਪਣੀ-ਆਪਣੀ ਸ਼੍ਰੇਣੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ 2 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕਰਕੇ ‘ਸਪੈਸ਼ਲ ਪ੍ਰਾਈਜ਼’ ਆਪਣੇ ਨਾਮ ਕੀਤੇ।

ਇੰਟਰਨੈਸ਼ਨਲ ਅਬੈਕਸ ਉਲੰਪੀਆਡ ਵਿਚ ਸ਼ਾਨਦਾਰ ਪ੍ਰਾਪਤੀ ਕਰਨ ਵਾਲੇ ਸੇਂਟ ਜ਼ੇਵੀਅਰ ਸਕੂਲ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 25-09-2026
ਰਾਮਪੁਰਾ ਫੂਲ, 24 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਚੈਂਪੀਅਨਜ਼ ਵਰਲਡ (ਚੰਡੀਗੜ੍ਹ) ਵਲੋਂ ਕੀਤੇ ‘ਇੰਟਰਨੈਸ਼ਨਲ ਅਬੈਕਸ ਓਲੰਪੀਆਡ’ ’ਚ ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮੰਨਵਾਉਂਦੇ ਹੋਏ ਇਲਾਕੇ ਅਤੇ ਸਕੂਲ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਚਮਕਾਇਆ ਹੈ। ਇਸ ਵੱਕਾਰੀ ਮੁਕਾਬਲੇ ਵਿਚ ਸਕੂਲ ਦੇ 3 ਵਿਦਿਆਰਥੀਆਂ ਨੇ ਆਪਣੀ-ਆਪਣੀ ਸ਼੍ਰੇਣੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ 2 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕਰਕੇ ‘ਸਪੈਸ਼ਲ ਪ੍ਰਾਈਜ਼’ ਆਪਣੇ ਨਾਮ ਕੀਤੇ। ਸਕੂਲ ਵਲੋਂ ਇਕ ਵਿਸ਼ੇਸ਼ ‘ਸਨਮਾਨ ਸਮਾਰੋਹ’ ਕੀਤਾ ਗਿਆ, ਜਿਸ ਵਿਚ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਦੇ ਡਾਇਰੈਕਟਰ ਰੰਜੀਵ ਗੋਇਲ ਅਤੇ ਪੂਜਾ ਗੋਇਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਬੱਚਿਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਇਸ ਸਖ਼ਤ ਮੁਕਾਬਲੇ ਵਿਚ ਸੇਂਟ ਜ਼ੇਵੀਅਰ ਸਕੂਲ ਦੇ 25 ਬੱਚਿਆਂ ਨੇ ਹਿੱਸਾ ਲਿਆ। ਫਾਸਟੇਸਟ ਸੋਲਵਰਜ਼ ਦੇ ਮੁਕਾਬਲੇ ਵਿਚ ਉਜਵਲ ਗਰਗ ਕਲਾਸ ਚੌਥੀ ਨੇ ਪਹਿਲਾ ਇਨਾਮ, ਜਤਿਨ ਗੋਇਲ (ਜਮਾਤ 5ਵੀਂ) ਨੇ ਦੂਜਾ ਤੇ ਇਸ਼ਾਨ ਤਾਇਲ (ਜਮਾਤ 10ਵੀਂ) ਨੇ ਤੀਜਾ ਇਨਾਮ ਜਿੱਤਿਆ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੇ ਆਪਣੀ ਸ਼੍ਰੇਣੀ ’ਚ ਸਭ ਤੋਂ ਤੇਜ਼ੀ ਨਾਲ ਪ੍ਰਸ਼ਨ ਪੱਤਰ ਹੱਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਧਰੁਵ ਗਰਗ (ਜਮਾਤ ਛੇਵੀਂ) ਤੇ ਰਿਆਂਸੀ (ਜਮਾਤ ਸੱਤਵੀਂ) ਦੋਂਵਾਂ ਨੇ ਸਾਰੇ ਪ੍ਰਸ਼ਨਾਂ ਦੇ ਬਿਲਕੁੱਲ ਸਹੀ ਉੱਤਰ ਦੇ ਕੇ ਪੂਰੇ ਅੰਕ ਹਾਸਲ ਕੀਤੇ। ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਮੈਡਲ ਤਕਸੀਮ ਕੀਤੇ। ਪ੍ਰਿੰਸੀਪਲ ਨੇ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪੁਰਜ਼ੋਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ਼ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੇ ਕੋਟਸ਼ਮੀਰ ਵਿਚ 2200 ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।