25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੋਪਾਲ ਸਿੰਘ ਕੋਟਫੱਤਾ ਨੇ ਕੋਟਸ਼ਮੀਰ ਵਿਚ 2200 ਸਿਹਤ ਬੀਮਾ ਕਾਰਡ ਵੰਡੇ

ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਹਲਕੇ ਦੇ ਨਗਰ ਕੋਟਸ਼ਮੀਰ ਵਿਚ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ 2200 ਦੇ ਲਗਭਗ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਾਲੇ ਕਾਰਡ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਵੰਡੇ। ਕਾਰਡ ਵੰਡ ਸਮਾਰੋਹ ਚਹਿਲ ਪੱਤੀ ਅਤੇ ਮਾਖਾ ਪੱਤੀ ਦੇ ਸਾਂਝੇ ਲੰਗਰ ਘਰ ਵਿਖੇ ਰੱਖਿਆ ਗਿਆ।

ਅਜੀਤ ਡੈਸਕ 25-09-2026
ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਹਲਕੇ ਦੇ ਨਗਰ ਕੋਟਸ਼ਮੀਰ ਵਿਚ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ 2200 ਦੇ ਲਗਭਗ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਾਲੇ ਕਾਰਡ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਵੰਡੇ। ਕਾਰਡ ਵੰਡ ਸਮਾਰੋਹ ਚਹਿਲ ਪੱਤੀ ਅਤੇ ਮਾਖਾ ਪੱਤੀ ਦੇ ਸਾਂਝੇ ਲੰਗਰ ਘਰ ਵਿਖੇ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਗੋਪਾਲ ਸਿੰਘ ਕੋਟ ਫੱਤਾ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਣਗੇ।ਸਿਹਤ ਵਿਭਾਗ ਵਲੋਂ ਲਕਸ਼ਮੀ, ਜਸਵਿੰਦਰ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ ਆਸ਼ਾ ਵਰਕਰ, ਮਨਜੀਤ ਕੌਰ ਗਿੱਲ, ਰਿੰਪੀ, ਵੀਰਪਾਲ ਕੌਰ, ਨਿੰਦਰ ਕੌਰ, ਗੁਰਪਿੰਦਰ ਕੌਰ ਅਤੇ ਕਿਰਨ ਕੌਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਯੂਥ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਇੰਚਾਰਜ ਹਰਜੀਤ ਸਿੰਘ ਚਹਿਲ ਕੋਟਸ਼ਮੀਰ, ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਗੋਰਾ ਸਿੰਘ ਕੱਬੇ, ਮੀਡੀਆ ਇੰਚਾਰਜ ਅਤੇ ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਕੌਂਸਲਰ ਟੇਕ ਸਿੰਘ ਚਹਿਲ, ਵਾਰਡ ਇੰਚਾਰਜ ਜੁੰਮਾ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜਰਨੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ, ਕੁਲਦੀਪ ਸਿੰਘ ਨੰਦ ਕਾ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਸੁਖਰਾਜ ਸਿੰਘ ਪੀਤਾ, ਜਲੌਰ ਸਿੰਘ ਗੱਗਾ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਕੇਰੇਵਾਲਾ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਨਰਦੇਵ ਸਿੰਘ ਕਾਲਾ, ਪ੍ਰਗਟ ਸਿੰਘ ਮੀਨੇ ਕਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ ਅਤੇ ਮਲਕੀਤ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਮਰੇਡ ਅਰਜਨ ਸਿੰਘ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਕੱਲ੍ਹ ਨੂੰ ਅਗਲੀ ਖ਼ਬਰ ਇੰਟਰਨੈਸ਼ਨਲ ਅਬੈਕਸ ਉਲੰਪੀਆਡ ’ਚ ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਦਾ ਝੰਡਾ ਬੁਲੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।