ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਹਾਨ ਸੂਫੀ ਸੰਤ ਅਤੇ ਪੰਜਾਬੀ ਦੇ ਪਹਿਲੇ ਮਹਾਨ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਦੀ ਯੋਗ ਅਗਵਾਈ ਵਿਚ ਪੰਜਾਬੀ ਅਧਿਆਪਕਾ ਪਰਮਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਫੁੱਲਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ।
ਅਜੀਤ ਡੈਸਕ
25-09-2026