ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵੇ ‘ਆਪ’ ਸਰਕਾਰ- ਗੁਰਮੀਤ ਸਿੰਘ ਸੰਧੂ
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਮੌਜੂਦਾ ਸਰਕਾਰ ਨੂੰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਉਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਹੋਈ ਤਰੱਕੀ ਬਾਰੇ ਲੋਕਾਂ ਦੇ ਸਵਾਲਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ । ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ ।
ਜ਼ਮੀਨੀ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਕਰੇ
25-09-2026