26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਾਨਸਾ ਜ਼ਿਲ੍ਹੇ ’ਚ ਪਰਾਲੀ ਨੂੰ ਇਕੱਠਾ ਕਰਨ ਤੇ ਸੰਭਾਲਣ ਲਈ 43 ਏਕੜ ਜ਼ਮੀਨ ਦੀ ਪਛਾਣ

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਇਕੱਠਾ ਕਰਨ ਤੇ ਸੰਭਾਲਣ ਲਈ 43 ਏਕੜ ਜ਼ਮੀਨ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ।

ਅਜੀਤ ਡੈਸਕ 26-09-2026
ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਇਕੱਠਾ ਕਰਨ ਤੇ ਸੰਭਾਲਣ ਲਈ 43 ਏਕੜ ਜ਼ਮੀਨ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਤਹਿਤ ਕਲਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਨੂੰ ਜ਼ਮੀਨੀ ਪੱਧਰ ’ਤੇ ਚੌਕਸੀ ਵਧਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਪਿੰਡਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਉੱਥੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹਰ ਕਿਸਾਨ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਗਾਂਹਵਧੂ ਸੋਚ ਸਦਕਾ ਹੀ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 50 ਫ਼ੀਸਦੀ ਤੋਂ ਵੱਧ ਦੀ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਵਾਰ ਵੀ ਕਿਸਾਨ ਵਾਤਾਵਰਣ ਦੀ ਸੰਭਾਲ ’ਚ ਆਪਣੀ ਅਹਿਮ ਭੂਮਿਕਾ ਨਿਭਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਪਲਬਧ ਮਸ਼ੀਨਰੀ ਦੀ ਵਰਤੋਂ ਕਰ ਕੇ ਇਸ ਦਾ ਉਚਿੱਤ ਪ੍ਰਬੰਧਨ ਕਰਨਗੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਪਰਾਲੀ ਪ੍ਰਬੰਧਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ, ਐਸ. ਡੀ. ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ ਅਗਲੀ ਖ਼ਬਰ ਬਰੇਟਾ ਦੇ ਸ਼ਿਵਕਰਨ ਸਿੰਘ ਦੀ ਰਾਜ ਪੱਧਰੀ ਲੋਕ-ਗੀਤ ਮੁਕਾਬਲੇ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।