26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਕਿਯੂ (ਉਗਰਾਹਾਂ) ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ

ਝੁਨੀਰ, 25 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਗਾਂ ਨੂੰ ਲੈ ਕੇ ਬਲਾਕ ਪੱਧਰੀ ਮੀਟਿੰਗ ਸਥਾਨਕ ਕਸਬੇ ਤੇ ਪਿੰਡ ਫ਼ਤਿਹਪੁਰ ਵਿਖੇ ਕੀਤੀ ਗਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੌਹਰ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਉਪਰੰਤ 5 ਅਕਤੂਬਰ ਨੂੰ ਡੀ.

ਅਜੀਤ ਡੈਸਕ 26-09-2026
ਝੁਨੀਰ, 25 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਗਾਂ ਨੂੰ ਲੈ ਕੇ ਬਲਾਕ ਪੱਧਰੀ ਮੀਟਿੰਗ ਸਥਾਨਕ ਕਸਬੇ ਤੇ ਪਿੰਡ ਫ਼ਤਿਹਪੁਰ ਵਿਖੇ ਕੀਤੀ ਗਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੌਹਰ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਉਪਰੰਤ 5 ਅਕਤੂਬਰ ਨੂੰ ਡੀ.ਸੀ. ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ’ਚ ਸਾਢੇ 4 ਸਾਲ ਤੋਂ ਉੱਪਰ ਦਾ ਸਮਾਂ ਬਿਤਾਉਣ ਮਗਰੋਂ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ, ਬਿਜਲੀ ਤੇ ਬੀਜ ਬਿੱਲ, ਲੈਂਡ ਪੂਲਿੰਗ ਨੀਤੀ, ਕਿਸਾਨਾਂ ’ਤੇ ਦਰਜ ਮੁਕੱਦਮੇ ਨੂੰ ਰੱਦ ਕਰਨ ਦੇ ਨਾਲ ਹੀ ਕਿਸਾਨਾਂ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰੀ ਜਾਵੇ ਤੇ ਮਨਰੇਗਾ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਪਿੰਡ ਪ੍ਰਧਾਨ ਨਛੱਤਰ ਸਿੰਘ, ਕਿਰਸਨ ਸਿੰਘ, ਬਲਵਿੰਦਰ ਸਿੰਘ, ਇੰਦਰ ਸਿੰਘ, ਭੋਲਾ ਸਿੰਘ, ਫ਼ਤਿਹਪੁਰ ਪਿੰਡ ਕਮੇਟੀ ਦੇ ਪ੍ਰਧਾਨ ਭੀਮ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਬਿੰਦਰ ਸਿੰਘ, ਬਹਾਦਰ ਸਿੰਘ, ਸੁਖਪਾਲ ਸਿੰਘ, ਜੰਟਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮੰਡੇਰ ਵਿਖੇ 110 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਅਗਲੀ ਖ਼ਬਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਲੁਧਿਆਣਾ ’ਚ 25 ਨਵੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।