ਮਾਨਸਾ, 25 ਸਤੰਬਰ (ਵਿ.ਪ੍ਰਤੀ.)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸੋਮਵਾਰ/ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਥਾਨਕ ਕੋਰਟ ਰੋਡ ਸਥਿਤ ਨਰਸਰੀ ਤੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਘਰਾਂ ’ਚ ਡੇਂਗੂ ਦੇ ਲਾਰਵਾ ਚੈਕਿੰਗ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਡੇਂਗੂ ਦੇ ਲੱਛਣਾਂ ਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਫ਼ਰਿਜ ਪਿੱਛੇ ਲੱਗੀ ਟਰੇਅ, ਗਮਲੇ, ਕੂਲਰ, ਟੈਂਕੀ ’ਚ ਹਫ਼ਤੇ ਤੋਂ ਵੱਧ ਪਾਣੀ ਖੜ੍ਹਨ ਨਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮਨਦੀਪ ਕੌਰ ਤੇ ਸੰਤੋਸ਼ ਭਾਰਤੀ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਤੇ ਤਿਰਲੋਕ ਸਿੰਘ, ਬਲਜੀਤ ਸਿੰਘ, ਰਜਨੀ ਜੋਸ਼ੀ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।