27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੱਕ ਖੜਕ ਸਿੰਘ ਵਾਲਾ ਵਿਖੇ ਆਯੁਰਵੇਦ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ

ਸੰਗਤ ਮੰਡੀ, 26 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਸਥਿਤ ਪਿੰਡ ਚੱਕ ਖੜਕ ਸਿੰਘ ਵਾਲਾ ਵਿਖੇ ਸ਼ੂਗਰ ਰੋਗੀਆਂ ਲਈ ਇਕ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਆਯੁਰਵੇਦ ਦਿਵਸ ਨੂੰ ਸਮਰਪਿਤ ਨਰਸਿੰਗ ਕਾਲੋਨੀ ਦੀ ਧਰਮਸ਼ਾਲਾ ’ਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਅਤੇ ਆਯੁਸ਼ਮਾਨ ਆਰੋਗਯ ਕੇਂਦਰ ਵਲੋਂ ਇਸ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਡਾਇਰੈਕਟਰ ਆਯੁਰਵੇਦਾ ਡਾ.

ਅਜੀਤ ਡੈਸਕ 27-09-2026
ਸੰਗਤ ਮੰਡੀ, 26 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਸਥਿਤ ਪਿੰਡ ਚੱਕ ਖੜਕ ਸਿੰਘ ਵਾਲਾ ਵਿਖੇ ਸ਼ੂਗਰ ਰੋਗੀਆਂ ਲਈ ਇਕ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਆਯੁਰਵੇਦ ਦਿਵਸ ਨੂੰ ਸਮਰਪਿਤ ਨਰਸਿੰਗ ਕਾਲੋਨੀ ਦੀ ਧਰਮਸ਼ਾਲਾ ’ਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਅਤੇ ਆਯੁਸ਼ਮਾਨ ਆਰੋਗਯ ਕੇਂਦਰ ਵਲੋਂ ਇਸ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਡਾਇਰੈਕਟਰ ਆਯੁਰਵੇਦਾ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਬਲਦੇਵ ਰਾਜ ਬਾਂਸਲ ਦੀ ਯੋਗ ਅਗਵਾਈ ਹੇਠ ਅਤੇ ਮੁਲਤਾਨੀ ਫਾਰਮੇਸੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਕੈਂਪ ਦਾ ਪ੍ਰਬੰਧ ਅਤੇ ਮਰੀਜ਼ਾਂ ਦੀ ਸਿਹਤ ਜਾਂਚ ਡਾ. ਰਵਿੰਦਰ ਭਾਰਦਵਾਜ (ਐੱਮ.ਡੀ. ਆਯੁਰਵੇਦਾ, ਆਯੁਰਵੈਦਿਕ ਮੈਡੀਕਲ ਅਫ਼ਸਰ) ਵਲੋਂ ਕੀਤੀ ਗਈ। ਕੈਂਪ ਦੌਰਾਨ ਪਹੁੰਚੇ ਲਗਭਗ 130 ਮਰੀਜ਼ਾਂ ਦੀ ਜਾਂਚ ਕੀਤੀ ਗਈ, ਮਰੀਜ਼ਾਂ ਦੇ ਮੁਫ਼ਤ ਸ਼ੂਗਰ ਟੈੱਸਟ ਕੀਤੇ ਗਏ ਅਤੇ ਲੋੜਵੰਦਾਂ ਨੂੰ ਆਯੁਰਵੈਦਿਕ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਡਾ. ਰਵਿੰਦਰ ਭਾਰਦਵਾਜ ਵਲੋਂ ਵਿਸ਼ੇਸ਼ ਤੌਰ ‘ਤੇ ਮਰੀਜ਼ਾਂ ਨੂੰ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਲਈ ਸਹੀ ਖ਼ਾਣ-ਪਾਨ ਅਤੇ ਰੋਜ਼ਾਨਾ ਜੀਵਨ ਵਿਚ ਯੋਗ ਦੀ ਮਹੱਤਤਾ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਪਟਿਆਲਾ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਜਾਣੂ ਹੋਈਆਂ ਮਹਿਰਾਜ ਸਕੂਲ ਦੀਆਂ ਵਿਦਿਆਰਥਣਾਂ ਅਗਲੀ ਖ਼ਬਰ ਕੰਪਨੀਆਂ ਦੇ ਚੁੰਗਲ ’ਚੋਂ ਆਜ਼ਾਦ ਨਾ ਕੀਤਾ ਤਾਂ ਐਨ.ਐਸ.ਕਿਊ.ਐਫ. ਅਧਿਆਪਕ ਕਰਨਗੇ ਸੰਘਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।