29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਰ ਸਵਾਰ ਦੋ ਨੌਜਵਾਨ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਸੰਗਤ ਮੰਡੀ, 28 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਨੇੜੇ ਪੁਲਿਸ ਚੌਕੀ ਪਥਰਾਲਾ ਦੀ ਟੀਮ ਨੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਰਵਿੰਦਰ ਸਿੰਘ ਸਰਾਂ ਡੀ.

ਅਜੀਤ ਡੈਸਕ 29-09-2026
ਸੰਗਤ ਮੰਡੀ, 28 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਨੇੜੇ ਪੁਲਿਸ ਚੌਕੀ ਪਥਰਾਲਾ ਦੀ ਟੀਮ ਨੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਰਵਿੰਦਰ ਸਿੰਘ ਸਰਾਂ ਡੀ.ਐਸ.ਪੀ. ਬਠਿੰਡਾ ਦਿਹਾਤੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ‘ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਜੱਸੀ ਬਾਗ਼ਵਾਲੀ ਟੋਲ ਪਲਾਜ਼ਾ ਤੋਂ ਪਿੰਡ ਕੁਟੀ ਕਿਸ਼ਨਪੁਰਾ ਨੇੜੇ ਸਲਿੱਪ ਰੋਡ ‘ਤੇ ਪਹੁੰਚੀ ਤਾਂ ਦੋ ਮੋਨੇ ਨੌਜਵਾਨ ਸ਼ੱਕੀ ਹਾਲਤਾਂ ‘ਚ ਸੜਕ ਕਿਨਾਰੇ ਖੜ੍ਹੀ ਕਾਰ ਨੰਬਰ ਪੀ.ਬੀ.-78.ਏ.-0538 ਵਿਚ ਬੈਠੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਜਲਦੀ ਨਾਲ ਕਾਰ ਭਜਾਉਣ ਲੱਗੇ ਤਾਂ ਕਾਰ ਬੰਦ ਹੋ ਗਈ। ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਚਰਨਜੀਤ ਕੁਮਾਰ ਵਾਸੀ ਨਵਾਂ ਸ਼ਹਿਰ ਅਤੇ ਜਸਪ੍ਰੀਤ ਸਿੰਘ ਵਾਸੀ ਹਨੂੰਮਾਨਗੜ੍ਹ (ਰਾਜਸਥਾਨ) ਵਜੋਂ ਹੋਈ ਹੈ। ਥਾਣਾ ਸੰਗਤ ਦੀ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਨਸ਼ਾ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਵਾਲਾਤ ‘ਚ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 12.11 ਗ੍ਰਾਮ ਹੈਰੋਇਨ ਅਤੇ 1200 ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਨੌਜਵਾਨ ਦਾ ਆਤਮ ਹੱਤਿਆ ਮਾਮਲਾ- ਮੁਕੱਦਮੇ ’ਚ ਪੁਲਿਸ ਮੁਲਾਜ਼ਮ ਦਾ ਨਾਂਅ ਪਵਾਉਣ ਨੂੰ ਲੈ ਪਰਿਵਾਰਕ ਮੈਂਬਰਾਂ ਵਲੋਂ ਦੂਸਰੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।