29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 12.11 ਗ੍ਰਾਮ ਹੈਰੋਇਨ ਅਤੇ 1200 ਨਸ਼ੀਲੇ ਕੈਪਸੂਲ ਬਰਾਮਦ

ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 12.

ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 12.11 ਗ੍ਰਾਮ ਹੈਰੋਇਨ ਅਤੇ 1200 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਭਾਗੂ ਰੋਡ ਟੀ.ਪੁਆਇੰਟ ਪਾਸੋਂ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6.11 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰੋਹਨ ਕੁਮਾਰ ਵਾਸੀ ਨੇਹੀਆਂਵਾਲਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਦੂਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪੰਕਜ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਪਰਸਰਾਮ ਨਗਰ ਪਾਸੋਂ ਕਾਲੂ ਰਾਮ ਵਾਸੀ ਗੋਪਾਲ ਨਗਰ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਦੀ ਮੁਕੱਦਮਾ ਦਰਜ ਕਰ ਲਿਆ ਗਿਆ। ਤੀਸਰੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਵੀਰ ਇੰਦਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਦਾਣਾ ਮੰਡੀ ਬਠਿੰਡਾ ਪਾਸੋਂ ਮਣੀ ਕੁਮਾਰ ਵਾਸੀ ਕਿੱਲ੍ਹਿਆਂਵਾਲੀ ਜ਼ਿਲ੍ਹਾ ਸਰਸਾ ਹਰਿਆਣਾ ਨੂੰ 1200 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕਰ ਲਿਆ ਗਿਆ, ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਅਦਾਲਤ ਵਿਚ ਗ਼ੈਰਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ ਅਗਲੀ ਖ਼ਬਰ ਕਾਰ ਸਵਾਰ ਦੋ ਨੌਜਵਾਨ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।