29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਹਿਮਾ ਸਵਾਈ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ 125 ਦੇ ਕਰੀਬ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਰਾਹੀਂ ਜਾਚ

ਮਹਿਮਾ ਸਰਜਾ, 28 ਸਤੰਬਰ (ਬਲਦੇਵ ਸੰਧੂ)- ਮਾਨਵਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਮਹਿਮਾ ਸਵਾਈ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਲਗਾਇਆ ਗਿਆ । ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਚਮਕੌਰ ਕੌਰ ਚਹਿਲ ਦੀ ਅਗਵਾਈ ਹੇਠ ਮੈਡੀਕਲ ਟੀਮ ਵਲੋਂ ਆਧੁਨਿਕ ਕੰਪਿਊਟਰਾਈਜ਼ਡ ਮਸ਼ੀਨਾਂ ਰਾਹੀਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ।

ਅਜੀਤ ਡੈਸਕ 29-09-2026
ਮਹਿਮਾ ਸਰਜਾ, 28 ਸਤੰਬਰ (ਬਲਦੇਵ ਸੰਧੂ)- ਮਾਨਵਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਮਹਿਮਾ ਸਵਾਈ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਲਗਾਇਆ ਗਿਆ । ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਚਮਕੌਰ ਕੌਰ ਚਹਿਲ ਦੀ ਅਗਵਾਈ ਹੇਠ ਮੈਡੀਕਲ ਟੀਮ ਵਲੋਂ ਆਧੁਨਿਕ ਕੰਪਿਊਟਰਾਈਜ਼ਡ ਮਸ਼ੀਨਾਂ ਰਾਹੀਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ । ਇਹ ਕੈਂਪ ਸਮੂਹ ਮੈਂਬਰ, ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿਚ 125 ਦੇ ਕਰੀਬ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ, ਜਦਕਿ ਨੇੜੇ ਦੀ ਨਜ਼ਰ ਲਈ ਐਨਕਾਂ ਵੀ ਬਹੁਤ ਵਾਜਿਬ ਕੀਮਤ ’ਤੇ ਉਪਲੱਬਧ ਕਰਵਾਈਆਂ ਗਈਆਂ। ਕੈਂਪ ਦੀ ਸਫ਼ਲਤਾ ’ਚ ਡਾ. ਸੁਖਪਾਲ ਸਿੰਘ ਅਤੇ ਡਾ: ਜਗਤਾਰ ਸਿੰਘ, ਐਡਵੋਕੇਟ ਹਰਦੀਪ ਸਿੰਘ ਗਿੱਲ, ਸੇਵਾਦਾਰ ਸਰਬਸੁੱਖ ਸੇਵਾ ਸੁਸਾਇਟੀ ਬਠਿੰਡਾ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਪੰਕਜ ਸ਼ਰਮਾ ਵਲੋਂ ਸ੍ਰੀ ਕ੍ਰਿਸ਼ਨਾ ਸਹਾਰਾ ਗਊ ਸੇਵਾ ਸੰਸਥਾਨ ਨੂੰ ਫ਼ਰਿਜ਼ ਭੇਟ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਨੇ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।