30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਕਾਲ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਐਨ.ਐਸ.ਐਸ. ਦਿਵਸ

ਤਲਵੰਡੀ ਸਾਬੋ, 29 ਸਤੰਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨੈਸ਼ਨਲ ਸਰਵਿਸ ਸਕੀਮ ਯੂਨਿਟ ਵਲੋਂ ਐਨ. ਐਸ.

ਅਕਾਲ ਯੂਨੀਵਰਸਿਟੀ ’ਚ ਐਨ.ਐਸ.ਐਸ ਦਿਵਸ ਮਨਾਉਣ ਦੀ ਤਸਵੀਰ। 30-09-2026
ਤਲਵੰਡੀ ਸਾਬੋ, 29 ਸਤੰਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨੈਸ਼ਨਲ ਸਰਵਿਸ ਸਕੀਮ ਯੂਨਿਟ ਵਲੋਂ ਐਨ.ਐਸ.ਐਸ. ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜ ਸੇਵਾ, ਭਾਈਚਾਰਕ ਜ਼ਿੰਮੇਵਾਰੀ ਅਤੇ ਸਰਗਰਮ ਨਾਗਰਿਕਤਾ ਦੀ ਭਾਵਨਾ ਨੂੰ ਪੈਦਾ ਕਰਨਾ ਸੀ। ਸਮਾਗਮ ਵਿਚ ਲਗਭਗ 100 ਵਿਦਿਆਰਥੀ ਵਲੰਟੀਅਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਕੋਮਲਪ੍ਰੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰਾਂ ਦਾ ਸਵਾਗਤ ਕੀਤਾ ਅਤੇ ਸਮਾਜ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਤ ਕਰਨ ਵਿਚ ਐਨ.ਐਸ.ਐਸ. ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਪਹਿਲਾਂ ਨੈਸ਼ਨਲ ਕੈਂਪਾਂ ਵਿਚ ਹਿੱਸਾ ਲੈ ਚੁੱਕੇ ਪੁਰਾਣੇ ਵਲੰਟੀਅਰਾਂ ਨੇ ਨਵੇਂ ਰਜਿਸਟਰਡ ਵਲੰਟੀਅਰਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਰਾਸ਼ਟਰੀ ਪੱਧਰ ਦੇ ਕੈਂਪਾਂ ਦੇ ਆਪਣੇ ਅਨੁਭਵ ਦੱਸਦਿਆਂ ਵੱਖ-ਵੱਖ ਗਤੀਵਿਧੀਆਂ, ਜ਼ਿੰਮੇਵਾਰੀਆਂ ਅਤੇ ਸਿੱਖਣ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੀਨੀਅਰ ਵਲੰਟੀਅਰਾਂ ਨੇ ਨਵੇਂ ਮੈਂਬਰਾਂ ਨੂੰ ਐਨ.ਐਸ.ਐਸ. ਦੇ ਮੋਟੋ ‘ਮੈਂ ਨਹੀਂ, ਸਗੋਂ ਤੁਸੀਂ’ ਬਾਰੇ ਮਾਰਗਦਰਸ਼ਨ ਕੀਤਾ ਅਤੇ ਸਮਝਾਇਆ ਕਿ ਇਹ ਮੋਟੋ ਸੇਵਾ, ਸਹਿਯੋਗ, ਹਮਦਰਦੀ ਅਤੇ ਅਨੁਸ਼ਾਸਨ ਦੇ ਕਦਰਾਂ-ਕੀਮਤਾਂ ਨੂੰ ਕਿਵੇਂ ਦਰਸਾਉਂਦਾ ਹੈ। ਇਸ ਮੌਕੇ ਨਵੇਂ ਵਲੰਟੀਅਰਾਂ ਨੂੰ ਆਉਣ ਵਾਲੇ ਸਮੇਂ ਵਿਚ ਸਮਾਜ ਭਲਾਈ ਦੇ ਕੰਮਾਂ, ਜਾਗਰੂਕਤਾ ਮੁਹਿੰਮਾਂ ਅਤੇ ਵਾਤਾਵਰਣ ਸੰਭਾਲ ਨਾਲ ਜੁੜੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਝੁਨੀਰ ਵਿਖੇ ‘ਭਾਰਤ ਊਰਜਾ ਵਿਜ਼ਨ 2047’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।