ਸਾਬਕਾ ਵਿਧਾਇਕ ਕਮਾਲੂ ਵਲੋਂ ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
ਬਾਲਿਆਂਵਾਲੀ, 1 ਅਕਤੂਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੀਆਂ ਰਾਜਨੀਤੀ ਸਫ਼ਾਂ ’ਚ ਦਰਵੇਸ਼ ਸਿਆਸਤਦਾਨ ਵਜੋਂ ਸਤਿਕਾਰੇ ਜਾਂਦੇ ਵਿਧਾਨ ਸਭਾ ਹਲਕਾ ਮੌੜ ਦੇ ਕਾਂਗਰਸ ਪਾਰਟੀ ਦੇ ਆਗੂ ਤੇ ਹਲਕਾ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ (ਵਾਇਸ ਚੇਅਰਮੈਨ ਆਲ ਇੰਡੀਆ ਕਾਂਗਰਸ ਕਿਸਾਨ ਕਮੇਟੀ) ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਨਾਲ ਹਲਕਾ ਮੌੜ ਦੀ ਸਿਆਸਤ ਕਾਫ਼ੀ ਗਰਮਾ ਗਈ ਹੈ। ਇਸ ਮੌਕੇ ਬਾਲਿਆਂਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਦੇ ਬਹੁਤ ਹੀ ਸੁਖਾਵੇਂ ਮਾਹੌਲ ’ਚ ਕਾਫੀ ਸਮਾਂ ਵਿਚਾਰ ਚਰਚਾ ਕੀਤੀ ਅਤੇ ਹਲਕਾ ਮੌੜ ਦੀ ਮੌਜੂਦਾ ਜ਼ਮੀਨੀ ਸਥਿਤੀ ਬਾਰੇ ਜਾਣੂੰ ਕਰਵਾਇਆ।
ਕ
ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਸਮੇਂ ਗੁਲਦਸਤਾ ਭੇਟ ਕਰਦੇ ਹੋਏ ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ। ਤਸਵੀਰ : ਅਜੀਤ
02-10-2026
ਬਾਲਿਆਂਵਾਲੀ, 1 ਅਕਤੂਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੀਆਂ ਰਾਜਨੀਤੀ ਸਫ਼ਾਂ ’ਚ ਦਰਵੇਸ਼ ਸਿਆਸਤਦਾਨ ਵਜੋਂ ਸਤਿਕਾਰੇ ਜਾਂਦੇ ਵਿਧਾਨ ਸਭਾ ਹਲਕਾ ਮੌੜ ਦੇ ਕਾਂਗਰਸ ਪਾਰਟੀ ਦੇ ਆਗੂ ਤੇ ਹਲਕਾ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ (ਵਾਇਸ ਚੇਅਰਮੈਨ ਆਲ ਇੰਡੀਆ ਕਾਂਗਰਸ ਕਿਸਾਨ ਕਮੇਟੀ) ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਨਾਲ ਹਲਕਾ ਮੌੜ ਦੀ ਸਿਆਸਤ ਕਾਫ਼ੀ ਗਰਮਾ ਗਈ ਹੈ। ਇਸ ਮੌਕੇ ਬਾਲਿਆਂਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਦੇ ਬਹੁਤ ਹੀ ਸੁਖਾਵੇਂ ਮਾਹੌਲ ’ਚ ਕਾਫੀ ਸਮਾਂ ਵਿਚਾਰ ਚਰਚਾ ਕੀਤੀ ਅਤੇ ਹਲਕਾ ਮੌੜ ਦੀ ਮੌਜੂਦਾ ਜ਼ਮੀਨੀ ਸਥਿਤੀ ਬਾਰੇ ਜਾਣੂੰ ਕਰਵਾਇਆ। ਇੱਕ ਸਵਾਲ ਦੇ ਜਵਾਬ ਦਿੰਦਿਆਂ ਕਮਾਲੂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਕਾਂਗਰਸ ਪਾਰਟੀ ਜੁਆਇਨ ਕੀਤੀ, ਜਦੋਂ ਉਹ ਹਲਕਾ ਵਿਧਾਇਕ ਸਨ ਤੇ ਔਖੇ ਸਮੇਂ ਵੀ ਪਾਰਟੀ ਨਾਲ ਜੁੜੇ ਰਹੇ, ਬੇਸ਼ੱਕ 2022 ’ਚ ਕੁੱਝ ਕਾਰਨਾਂ ਕਰਕੇ ਹਲਕਾ ਮੌੜ ਤੋਂ ਟਿਕਟ ਨਹੀਂ ਦਿੱਤੀ ਗਈ, ਬਾਵਜੂਦ ਇਸ ਦੇ ਉਹ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਰਹੇ ਹਨ ਅਤੇ ਅੱਜ ਵੀ ਲੋਕਹਿੱਤਾਂ ਦੀ ਪਹਿਰੇਦਾਰੀ ਕਰ ਰਹੇ ਹਨ। ਕਮਾਲੂ ਨੇ ਦੱਸਿਆ ਕਿ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਹਲਕਾ ਮੌੜ ’ਚ ਤਕੜੇ ਹੋ ਕੇ ਕੰਮ ਕਰੋ ਤੇ ਪਾਰਟੀ ਤੁਹਾਡੀ ਇਮਾਨਦਾਰ ਰਾਜਨੀਤੀ ਦੀ ਕਦਰ ਕਰਦੀ ਹੈ ਅਤੇ ਪਾਰਟੀ ਤੁਹਾਡੇ ਨਾਲ ਹੈ ਅਤੇ ਤੁਸੀਂ ਹਲਕੇ ਵਿਚ ਗਤੀਵਿਧੀਆਂ ਤੇਜ ਕਰੋ, ਜਦਕਿ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸੂਬਾ ਇੰਚਾਰਜ ਤੇ ਕਾਂਗਰਸ ਹਾਈ ਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਖ਼ਤ ਮਿਹਨਤ ਕਰਕੇ ਹਲਕਾ ਮੌੜ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਉਣਗੇ।