03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰੀ ਜੇਲ੍ਹ ’ਚੋਂ 20 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 20 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 10 ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 20 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 10 ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਜੇਲ੍ਹ ਦੇ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ 20 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਬਲਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸੰਜੇ ਨਗਰ ਫ਼ਰੀਦਕੋਟ, ਮੰਗਲਦੀਪ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਅਰਨੀਵਾਲਾ ਫਾਜ਼ਿਲਕਾ, ਲਵਪ੍ਰੀਤ ਸਿੰਘ ਉਰਫ ਕਰਨ ਪੁੱਤਰ ਤਾਰਾ ਸਿੰਘ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸ਼ੇਰਪੁਰ ਤਾਇਬਾ ਸਾਉਥ ਮੋਗਾ, ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਕਦਚੱਕ ਫਾਜ਼ਿਲਕਾ, ਗੋਲਡੀ ਉਰਫ਼ ਗੋਬਿੰਦ ਪੁੱਤਰ ਦਰਸ਼ਨ ਸਿੰਘ ਵਾਸੀ ਫਾਜ਼ਿਲਕਾ, ਤੀਰਥ ਸਿੰਘ ਉਰਫ ਗੁਰੂ ਪੁੱਤਰ ਸ਼ਿੰਦਾ ਸਿੰਘ ਵਾਸੀ ਮੋਗਾ, ਹਰਮਿੰਦਰ ਹਿੰਦ ਸਿੰਘ ਪੁੱਤਰ ਜਗਮੋਹਣ ਸਿੰਘ ਵਾਸੀ ਮੋਗਾ, ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਾਬਾ ਪਾਲਾ ਸਿੰਘ ਰੋਡ ਧਰਮਕੋਟ, ਮੋਗਾ, ਪਿ੍ਰਤਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅਰਨੀਵਾਲਾ ਫਾਜ਼ਿਲਕਾ ਹਾਲ ਵਾਸੀਆਨ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਗਿੱਦੜਬਾਹਾ ਦੀ ਅਨਾਜ ਮੰਡੀ ਸਮੇਤ ਪਿੰਡਾਂ ’ਚ ਸਫ਼ਾਈ ਤੇ ਸਹੂਲਤਾਂ ਦਾ ਮੰਦਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।