03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ- ਦੀਵਾਨ ਸਿੰਘ ਡਿੱਖ

ਬਾਲਿਆਂਵਾਲੀ, 2 ਅਕਤੂਬਰ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਵਲੋਂ ਪਿੰਡ ਨੰਦਗੜ੍ਹ ਕੋਟੜਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪਾਰਟੀ ਦੇ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਕੀਤੀ।

ਨੰਦਗੜ੍ਹ ਕੋਟੜਾ ਵਿਚ ਪਿੰਡ ਕਮੇਟੀ ਦੀ ਚੋਣ ਕਰਨ ਸਮੇਂ ਦੀਵਾਨ ਸਿੰਘ ਡਿੱਖ। ਤਸਵੀਰ: ਕੁਲਦੀਪ ਮਤਵਾਲਾ 03-10-2026
ਬਾਲਿਆਂਵਾਲੀ, 2 ਅਕਤੂਬਰ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਵਲੋਂ ਪਿੰਡ ਨੰਦਗੜ੍ਹ ਕੋਟੜਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪਾਰਟੀ ਦੇ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਕੀਤੀ। ਇਸ ਮੌਕੇ ਪਿੰਡ ਪੱਧਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ਪਹਿਲਾਂ ਵੀ ਵੱਖ-ਵੱਖ ਵਿਵਾਦਾਂ ਤੇ ਪ੍ਰਬੰਧਕੀ ਮਾਮਲਿਆਂ ਕਾਰਨ ਸਵਾਲਾਂ ਦੇ ਘੇਰੇ ਵਿਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਚਾਵਲਾ ਮਾਮਲੇ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ, ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲੰਬੇ ਸਮੇਂ ਤੋਂ ਨਾ ਹੋਣ ਦਾ ਮੁੱਦਾ ਪਹਿਲਾਂ ਵੀ ਚਰਚਾ ਵਿਚ ਰਿਹਾ ਹੈ।ਇਸ ਮੌਕੇ ਪਿੰਡ ਨੰਦਗੜ੍ਹ ਕੋਟੜਾ ਦੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਜਸਵਿੰਦਰ ਸਿੰਘ ਉਰਫ਼ ਸ਼ਨੀ ਨੂੰ ਪ੍ਰਧਾਨ, ਸੁਖਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਤੇ ਗੁਲਜ਼ਾਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਹਰਬੰਸ ਸਿੰਘ ਬੰਸੀ, ਰਸ਼ਪਾਲ ਸਿੰਘ, ਮਨਜੀਤ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਪਰਮਿੰਦਰ ਕੌਰ ਤੇ ਹਰਜੋਤ ਕੌਰ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਮੌਕੇ ਵਪਾਰ ਮੰਡਲ ਰਾਮਪੁਰਾ ਦੇ ਪ੍ਰਧਾਨ ਸੀਤਾ ਰਾਮ ਦੀਪਕ, ਮੁਖ਼ਤਿਆਰ ਸਿੰਘ ਭੁੱਚੋ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਕਦੀ ਚੋਰੀ ਕਰਨ ਵਾਲੇ 2 ਕਾਬੂ ਅਗਲੀ ਖ਼ਬਰ ਦਾ ਰੈਨੇਸਾ ਸਕੂਲ ਦੇ ਖਿਡਾਰੀਆਂ ਨੇ ਸਕੂਲ ਪੱਧਰੀ ਖੇਡਾਂ ’ਚ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।