03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਕਿਯੂ (ਮਾਨਸਾ) ਨੇ ਕਿਸਾਨੀ ਮੰਗਾਂ ਸਬੰਧੀ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਮੀਟਿੰਗ ਬਠਿੰਡਾ ਦੇ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਆਗੂ ਸੁਰਜੀਤ ਸਿੰਘ ਸੰਦੋਹਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਉਪਰੰਤ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਨਾਂਅ ਡੀ.

ਅਜੀਤ ਡੈਸਕ 03-10-2026
ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਮੀਟਿੰਗ ਬਠਿੰਡਾ ਦੇ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਆਗੂ ਸੁਰਜੀਤ ਸਿੰਘ ਸੰਦੋਹਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਉਪਰੰਤ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਨਾਂਅ ਡੀ.ਸੀ. ਬਠਿੰਡਾ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ 4 ਅਪ੍ਰੈਲ ਨੂੰ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਹੋਰ ਖੇਤੀਬਾੜੀ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਝੋਨੇ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਜਾਵੇ, ਅਬਲੂ ਕੋਟਲੀ ਨੇੜਿਓਂ ਲੰਘਦੀ ਡਰੇਨ ਦੀ ਸਫ਼ਾਈ ਕਰਵਾਈ ਜਾਵੇ, ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ਕਿਨਾਰੇ ਫੈਲੇ ਦਰੱਖਤਾਂ ਦੀ ਛਾਂਟੀ ਕਰਵਾਈ ਜਾਵੇ, ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਕਾਂ ਤੇ ਫਾਰਮਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਭਾਰਤ-ਅਮਰੀਕਾ ਸਮਝੌਤਾ ਰੱਦ ਕੀਤਾ ਜਾਵੇ ਅਤੇ ਘਟੀਆ ਕਿਸਮ ਦੀ ਖਾਦ, ਬੀਜ ਤੇ ਕੀਟਨਾਸ਼ਕ ਵੇਚਣ ਵਾਲੀਆਂ ਕੰਪਨੀਆਂ ਅਤੇ ਫ਼ਰਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਕਣਕ ਦੇ ਭਾਅ ਵਿਚ 100 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦੀ ਮੰਗ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਅਮਰ ਸਿੰਘ ਥੰਮਣਗੜ੍ਹ, ਜਗਰੂ ਪ ਸਿੰਘ ਸਲੋਹਾ ਜ਼ਿਲ੍ਹਾ ਮੀਤ ਪ੍ਰਧਾਨ ਸੁਖਪਾਲ ਸਿੰਘ, ਜਸਵਿੰਦਰ ਸਿੰਘ, ਰਾਮ ਸਿੰਘ, ਭੋਲਾ ਸਿੰਘ, ਰੇਸ਼ਮ ਸਿੰਘ, ਗੋਬਿੰਦ ਸਿੰਘ, ਗੁਰਪਾਲ ਸਿੰਘ, ਬਖਤੌਰ ਸਿੰਘ, ਇਕਬਾਲ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਕੁਸ਼ਟ ਆਸ਼ਰਮ ’ਚ ਦਵਾਈਆਂ ਤੇ ਫਲ ਵੰਡ ਕੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ ਨੇ ਹਲਕਾ ਮੌੜ ’ਚ ਖੋਲ੍ਹਿਆ ਚੋਣ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।