03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਕਿਯੂ (ਉਗਰਾਹਾਂ) ਵਲੋਂ 5 ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ

ਮਾਨਸਾ, 2 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਿਸਾਨਾਂ ’ਤੇ ਪਏ ਪਰਚੇ ਰੱਦ ਕਰਵਾਉਣ ਤੇ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰਨ ਸਮੇਤ 13 ਮੰਗਾਂ ਨੂੰ ਲੈ ਕੇ ਡੀ. ਸੀ.

ਅਜੀਤ ਡੈਸਕ 03-10-2026
ਮਾਨਸਾ, 2 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਿਸਾਨਾਂ ’ਤੇ ਪਏ ਪਰਚੇ ਰੱਦ ਕਰਵਾਉਣ ਤੇ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰਨ ਸਮੇਤ 13 ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮਾਨਸਾ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭੈਣੀਬਾਘਾ, ਬੁਰਜ ਢਿੱਲਵਾਂ ਅਕਲੀਆ, ਮਾਖਾ, ਦਿਆਲਪੁਰਾ, ਬੀਰੋਕੇ ਕਲਾਂ, ਚਚੋਹਰ, ਰਾਮਾਨੰਦੀ ਤੇ ਮੀਰਪੁਰ ਸਮੇਤ ਕੁੱਲ 70 ਪਿੰਡਾਂ ’ਚ ਲਾਮਬੰਦੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਨਸਾ, ਬੁਢਲਾਡਾ, ਝੁਨੀਰ ਤੇ ਭੀਖੀ ’ਚ ਬਲਾਕ ਪੱਧਰੀ ਕਮੇਟੀਆਂ ਦੀਆਂ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਔਰਤਾਂ ਨੂੰ ਘਿਰਾਓ ’ਚ ਪਹੁੰਚਣ ਦੀ ਅਪੀਲ ਕੀਤੀ। ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਨੂੰ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਮੇਜਰ ਸਿੰਘ ਗੋਬਿੰਦਪੁਰਾ, ਜੋਗਿੰਦਰ ਸਿੰਘ ਦਿਆਲਪੁਰਾ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਪੈਸੇ ਪ੍ਰਤੀ ਕਿੱਲੋ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਪਾਲ ਮਾਜਰਾ/ਢ... ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਸਵੱਛਤਾ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।