ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਤਾਜਪੋਸ਼ੀ ਸਮਾਗਮ ’ਚ ਹਾਜ਼ਰੀ ਲਗਵਾਈ
ਰਾਮਾਂ ਮੰਡੀ, 13 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ਮੌਕੇ ਜਿੱਥੇ ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿਚ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਉੱਥੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਵੀ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਆਪਣੀ ਭਰਵੀਂ ਹਾਜ਼ਰੀ ਲਗਵਾ ਕੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ ਗਈ।
ਅਜੀਤ ਡੈਸਕ
14-10-2026