14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੀ ਡਾਵਾਂਡੋਲ ਕਾਨੂੰਨ-ਵਿਵਸਥਾ ’ਤੇ ਭਾਜਪਾ ਨੇ ਘੇਰੀ ਸੂਬਾ ਸਰਕਾਰ

ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ, ਵਧ ਰਹੇ ਜੁਰਮਾਂ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਤਿੱਖੇ ਨਿਸ਼ਾਨੇ ਸਾਧੇ ਹਨ। ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਅਤੇ ਸੂਬੇ ਵਿਚ ‘ਜੰਗਲਰਾਜ’ ਦਾ ਆਲਮ ਬਣ ਗਿਆ ਹੈ।

‘ਮਾਨ ਸਰਕਾਰ’ ’ਚ ਫੈਲਿਆ ਜੰਗਲਰਾਜ, ਮੁੱਖ ਮੰਤਰੀ ਦੇਣ ਅਸਤੀਫ਼ਾ-ਸਰੂਪ ਚੰਦ ਸਿੰਗਲਾ 14-10-2026
ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ, ਵਧ ਰਹੇ ਜੁਰਮਾਂ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਤਿੱਖੇ ਨਿਸ਼ਾਨੇ ਸਾਧੇ ਹਨ। ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਅਤੇ ਸੂਬੇ ਵਿਚ ‘ਜੰਗਲਰਾਜ’ ਦਾ ਆਲਮ ਬਣ ਗਿਆ ਹੈ। ਹਰ ਰੋਜ਼ ਸਵੇਰੇ ਉੱਠਦਿਆਂ ਹੀ ਕਤਲ, ਗੋਲੀਬਾਰੀ ਅਤੇ ਅਪਰਾਧਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਲੋਕ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਅੱਗੇ ਆਉਂਦੇ ਹਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਦੇ ਹਨ, ਉਨ੍ਹਾਂ ’ਤੇ ਸ਼ਰੇਆਮ ਗੋਲੀਆਂ ਚਲਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਸਿੰਗਲਾ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਕੋਲੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਹਿਬ, ਹੁਣ ਬਹੁਤ ਹੋ ਗਿਆ, ਪੰਜਾਬ ਨੂੰ ਬਖ਼ਸ਼ੋ ਅਤੇ ਤੁਰੰਤ ਅਸਤੀਫ਼ਾ ਦਿਓ।
ਪਿਛਲੀ ਖ਼ਬਰ ਚੇਅਰਮੈਨ ਨਵਦੀਪ ਸਿੰਘ ਜੀਦਾ ਵਲੋਂ ਹਲਕਾ ਮੌੜ ਦੇ ਪਿੰਡਾਂ ’ਚ ਸਿਆਸੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਤਾਜਪੋਸ਼ੀ ਸਮਾਗਮ ’ਚ ਹਾਜ਼ਰੀ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।