14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਰਾਜ ਪੱਧਰੀ ਸਮਾਗਮ 17 ਨੂੰ ਹੋਵੇਗਾ

ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ।

ਅਜੀਤ ਡੈਸਕ 14-10-2026
ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ । ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਕਾਨੂੰਨ ਵਿਵਸਥਾ ਅਤੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਨਗਰ ਨਿਗਮ ਨੂੰ ਸਮਾਗਮ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ ਨਰ ਸ੍ਰੀਮਤੀ ਕੰਚਨ, ਐਸ ਡੀ ਐਮ ਰਾਮਪੁਰਾ ਬਲਕਰਨ ਸਿੰਘ, ਸਹਾਇਕ ਕਮਿਸ਼ਨਰ ਗੁਰਜਿੰਦਰ ਪਾਲ ਸਿੰਘ, ਐਸ ਡੀ ਐਮ ਤਲਵੰਡੀ ਸਾਬੋ ਵੀਰਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ, ਐਸ.ਪੀ. ਜਗਦੀਸ਼ ਬਿਸ਼ਨੋਈ, ਡੀ ਐਸ.ਪੀ. ਗੁਰਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿਰਥੀ ਸਿੰਘ ਕੋਟਗੁਰੂ ਕਾਂਗਰਸ ਐਸ. ਸੀ. ਵਿੰਗ ਬਠਿੰਡਾ ਦਿਹਾਤੀ ਦੇ ਸਕੱਤਰ ਨਿਯੁਕਤ ਅਗਲੀ ਖ਼ਬਰ ਸਖ਼ਤ ਮੁਕਾਬਲੇ ਤੋਂ ਬਾਅਦ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।