14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੀ.ਐਮ. ਸ੍ਰੀ ਸਕੂਲ (ਲੜਕੀਆਂ) ਕੋਠਾ ਗੁਰੂ ਦੀ ਰਜਨੀ ਨੇ ਪਹਿਲਾ ਸਥਾਨ ਮੱਲਿਆ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)-ਹਾਲ ਹੀ ਹੋਈਆਂ ਖੇਡਾਂ ਵਤਨ ਪੰਜਾਬ ਦੌਰਾਨ ਪੀ ਐਮ ਸ੍ਰੀ ਸਕੂਲ (ਲੜਕੀਆਂ) ਕੋਠਾ ਗੁਰੂ ਦੇ ਖਿਡਾਰੀਆਂ ਨੇ 5 ਮੈਡਲ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਗੌਰਮੈਂਟ ਦੀਆਂ ਚਲਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀਆਂ ਪੰਜ ਲੜਕੀਆਂ ਭਾਗ ਲਿਆ ਅਤੇ ਪੰਜਾਂ ਨੇ ਹੀ ਮੈਡਲ ਪ੍ਰਾਪਤ ਕਰਕੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 14-10-2026
ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)-ਹਾਲ ਹੀ ਹੋਈਆਂ ਖੇਡਾਂ ਵਤਨ ਪੰਜਾਬ ਦੌਰਾਨ ਪੀ ਐਮ ਸ੍ਰੀ ਸਕੂਲ (ਲੜਕੀਆਂ) ਕੋਠਾ ਗੁਰੂ ਦੇ ਖਿਡਾਰੀਆਂ ਨੇ 5 ਮੈਡਲ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਨਾਮ ਰੋਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਗੌਰਮੈਂਟ ਦੀਆਂ ਚਲਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀਆਂ ਪੰਜ ਲੜਕੀਆਂ ਭਾਗ ਲਿਆ ਅਤੇ ਪੰਜਾਂ ਨੇ ਹੀ ਮੈਡਲ ਪ੍ਰਾਪਤ ਕਰਕੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਇਸ ਦਾ ਸੇਹਰਾ ਬਾਕਸਿੰਗ ਕੋਚ ਨਿਰਮਲ ਸਿੰਘ ਭਾਈ ਰੂਪਾ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਦੀ ਤਿਆਰੀ ਕਰਵਾਈ। ਕੋਚ ਨਿਰਮਲ ਸਿੰਘ ਨੇ ਦੱਸਿਆ ਕਿ ਰਜਨੀ, ਪਹਿਲਾ ਸਥਾਨ ਪ੍ਰਭਜੋਤ ਕੌਰ ਦੂਜਾ ਸਥਾਨ, ਖੁਸ਼ਪ੍ਰੀਤ ਕੌਰ, ਖੁਸ਼ਦੀਪ ਕੌਰ, ਜੋਤੀ, ਤੀਜਾ ਸਥਾਨ ਹਾਸਿਲ ਕੀਤਾ ਹੈ। ਮੁੱਖ ਅਧਿਆਪਕਾ ਨੇ ਉਕਤ ਸ਼ਾਨਦਾਰ ਪ੍ਰਾਪਤੀ ਨੂੰ ਲੈ ਕੇ ਕੋਚ ਬੱਚਿਆਂ ਅਤੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਸਮੇਂ ਡੀ ਪੀ ਇੰਦਰਜੀਤ ਕੌਰ, ਛਿੰਦਰਪਾਲ ਕੌਰ, ਸੰਦੀਪ ਕੌਰ, ਵਿੱਕਾ ਕੁਮਾਰ, ਅਮਨਦੀਪ ਕੌਰ, ਅਨੂਪਰੀਤ ਕੌਰ, ਗੁਰਵਿੰਦਰ ਕੌਰ, ਪਨਿੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀ. ਆਰ. ਸੀ. ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਭਗਤ ਰਵਿਦਾਸ ਸਮਾਜ ਭਲਾਈ ਕਲੱਬ ਬੱਲ੍ਹੋ ਨੇ ਸਕੂਲੀ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।