15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ 15 ਦੇ ਪੰਜਾਬ ਬੰਦ ਦੇ ਸੱਦੇ ਦੀ ਭਾਕਿਯੂ ਲੱਖੋਵਾਲ-ਟਿਕੈਤ ਵਲੋਂ ਹਮਾਇਤ

ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਦੁਖਦਾਈ ਮੌਤ ਦੇ ਰੋਸ ਵਜੋਂ ਪੰਜਾਬ ਭਰ ਵਿਚ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਵੀ ਪੂਰਨ ਹਮਾਇਤ ਕੀਤੀ ਹੈ।

ਅਜੀਤ ਡੈਸਕ 15-10-2026
ਰਾਮਾਂ ਮੰਡੀ, 14 ਅਕਤੂਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਦੁਖਦਾਈ ਮੌਤ ਦੇ ਰੋਸ ਵਜੋਂ ਪੰਜਾਬ ਭਰ ਵਿਚ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਵੀ ਪੂਰਨ ਹਮਾਇਤ ਕੀਤੀ ਹੈ। ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਰੋਸ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਭਰ ਵਿਚ ਇਸ ਮਾਮਲੇ ਨੂੰ ਲੈ ਕੇ ਕੀਤੇ ਜਾ ਰਹੇ ਧਰਨਿਆਂ ਅਤੇ ਪ੍ਰਦਰਸ਼ਨਾਂ ਨਾਲ ਖੜ੍ਹੀ ਹੈ। ਉਨ੍ਹਾਂ ਨੇ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਲੋਕਾਂ ਵਲੋਂ ਪ੍ਰਗਟਾਏ ਜਾ ਰਹੇ ਰੋਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਧੋਖਾਧੜੀ ਦੇ ਮਾਮਲੇ ’ਚ ਅੰਕੁਰ ਮਿੱਤਲ ਨੂੰ ਦੋ ਸਾਲ ਦੀ ਕੈਦ ਅਤੇ 5,000 ਰੁਪਏ ਜੁਰਮਾਨਾ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰ ਕਾਬੂ ਹੈਰੋਇਨ , ਨਸ਼ੀਲੇ ਕੈਪਸੂਲ ਤੇ ਗਾਂਜਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।