17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਮਪੁਰਾ ਫੂਲ ਵਿਖੇ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰੇ, ਰੇਲਵੇ ਟਰੈਕ ਬੰਦ

ਰਾਮਪੁਰਾ ਫੂਲ, 16 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਬਠਿੰਡਾ ਤੋਂ ਅੰਬਾਲਾ ਵੱਲ ਜਾ ਰਹੀ ਰਨ-ਥਰੂ ਮਾਲ ਗੱਡੀ ਦੇ ਕੁਝ ਡੱਬੇ ਸ਼ੁੱਕਰਵਾਰ ਤੜਕਸਾਰ ਸ਼ਹਿਰ ਰਾਮਪੁਰਾ ਫੂਲ ਵਿਖੇ ਅਚਾਨਕ ਪੱਟੜੀ ਤੋਂ ਉਤਰ ਗਏ। ਇਸ ਘਟਨਾ ਕਾਰਨ ਰੇਲਵੇ ਟਰੈਕ ਬੰਦ ਹੋ ਗਿਆ।

ਟਰੈਕ ਤੋਂ ਹੇਠਾਂ ਉਤਰਿਆ ਇਕ ਡੱਬਾ । ਤਸਵੀਰਾਂ : ਹੇਮੰਤ ਸ਼ਰਮਾ 17-10-2026
ਰਾਮਪੁਰਾ ਫੂਲ, 16 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਬਠਿੰਡਾ ਤੋਂ ਅੰਬਾਲਾ ਵੱਲ ਜਾ ਰਹੀ ਰਨ-ਥਰੂ ਮਾਲ ਗੱਡੀ ਦੇ ਕੁਝ ਡੱਬੇ ਸ਼ੁੱਕਰਵਾਰ ਤੜਕਸਾਰ ਸ਼ਹਿਰ ਰਾਮਪੁਰਾ ਫੂਲ ਵਿਖੇ ਅਚਾਨਕ ਪੱਟੜੀ ਤੋਂ ਉਤਰ ਗਏ। ਇਸ ਘਟਨਾ ਕਾਰਨ ਰੇਲਵੇ ਟਰੈਕ ਬੰਦ ਹੋ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਬਠਿੰਡਾ ਤੋਂ ਰਵਾਨਾ ਹੋਈ ਇਸ ਮਾਲ ਗੱਡੀ ਵਿਚ ਮਾਰੂਤੀ ਕੰਪਨੀ ਦੀਆਂ ਕਾਰਾਂ ਲੱਦੀਆਂ ਹੋਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਇਕ ਡੱਬੇ ਦੇ ਪਹੀਏ ਖੁੱਲ੍ਹਣ ਕਾਰਨ ਇਹ ਹਾਦਸਾ ਵਾਪਰਿਆ,ਹਾਲਾਂਕਿ ਇਸ ਕਾਰਨ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਘਟਨਾ ਤੋਂ ਬਾਅਦ ਰੇਲਵੇ ਵਿਭਾਗ ਵਲੋਂ ਪਟੜੀ ਤੋਂ ਉਤਰੇ ਡੱਬਿਆਂ ਨੂੰ ਹਟਾਉਣ ਤੇ ਰੇਲਵੇ ਟਰੈਕ ਨੂੰ ਮੁੜ ਚਾਲੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੇਲਵੇ ਅਧਿਕਾਰੀਆਂ ਵਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਰੇਲਵੇ ਟਰੈਕ ਬੰਦ ਹੋਣ ਕਾਰਨ ਰੇਲ ਆਵਾਜਾਈ ’ ਤੇ ਪਏ ਪ੍ਰਭਾਵ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।
ਪਿਛਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਸੁਖਜੀਤ ਸਿੰਘ ਰਾਏਖਾਨਾ ਨੇ ਜ਼ਿਲ੍ਹਾ ਸਪੋਰਟਸ ਸੈਕ੍ਰੇਟਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।