18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗਿੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਗਿੱਲ ਕਲਾਂ ਦੇ ਨੌਜਵਾਨ ਜਸ਼ਨਪ੍ਰੀਤ ਸਿੰਘ ਗਿੱਲ ਦੇ ਬੇਵਕਤੀ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਜਸ਼ਨਪ੍ਰੀਤ ਸਿੰਘ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੀ ਘਾਟ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।

ਅਜੀਤ ਡੈਸਕ 18-10-2026
ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਗਿੱਲ ਕਲਾਂ ਦੇ ਨੌਜਵਾਨ ਜਸ਼ਨਪ੍ਰੀਤ ਸਿੰਘ ਗਿੱਲ ਦੇ ਬੇਵਕਤੀ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਜਸ਼ਨਪ੍ਰੀਤ ਸਿੰਘ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੀ ਘਾਟ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਨੌਜਵਾਨ ਜਸ਼ਨਪ੍ਰੀਤ ਦੇ ਦਿਹਾਂਤ ’ਤੇ ਗਹਿਰਾ ਸ਼ੋਕ ਪ੍ਰਗਟ ਕੀਤਾ। ਇਸ ਮੌਕੇ ਡਾ. ਪ੍ਰੀਤਇੰਦਰ ਸਿੰਘ ਰੋਮੀ ਸੇਖੋਂ , ਜਥੇਦਾਰ ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ, ਜਗਸੀਰ ਸਿੰਘ ਗਿੱਲ ਯੂਥ ਆਗੂ, ਜਸਵਿੰਦਰ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ ਕਲੱਬ ਪ੍ਰਧਾਨ, ਪ੍ਰੋ. ਜਸਵੀਰ ਸਿੰਘ ਗਿੱਲ, ਸੰਦੀਪ ਸਿੰਘ ਬਾਠ, ਗੁਲਜ਼ਾਰ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਲੱਖੀ, ਦਰਸ਼ਨ ਸਿੰਘ ਗਿੱਲ ਰਿਟਾ. ਸੁਪਰਡੰਟ, ਬਿੱਕਰ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਤੋਤੀ, ਸੁਖਦੇਵ ਸਿੰਘ ਗਿੱਲ ਸਾਬਕਾ ਪ੍ਰਧਾਨ, ਗੁਰਵਿੰਦਰ ਸਿੰਘ ਗਿੱਲ ਯੂਥ ਆਗੂ ਆਦਿ ਤੋਂ ਇਲਾਵਾ ਪਿੰਡ ਦੀ ਸਮੁੱਚੀ ਅਕਾਲੀ ਜਥੇਬੰਦੀ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਗੜੇਮਾਰੀ ਨਾਲ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਮਨਜੀਤ ਸਿੰਘ ਸੇਲਬਰਾਹੀਆ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ– ਜਥੇਦਾਰ ਬਘੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।