ਗੜੇਮਾਰੀ ਨਾਲ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਮਨਜੀਤ ਸਿੰਘ ਸੇਲਬਰਾਹੀਆ ਨੇ ਲਿਆ ਜਾਇਜ਼ਾ
ਰਾਮਪੁਰਾ ਫੂਲ, 17 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਗੜੇਮਾਰੀ ਕਾਰਨ ਹਲਕਾ ਰਾਮਪੁਰਾ ਫੂਲ ਦੇ ਸਬੰਧਿਤ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਕਾਂਗਰਸ ਦੇ ਹਲਕਾ ਰਾਮਪੁਰਾ ਫੂਲ ਤੋਂ ਸੰਭਾਵੀ ਉਮੀਦਵਾਰ ਮਨਜੀਤ ਸਿੰਘ ਸਿੱਧੂ ਉਰਫ਼ ਬਿੱਟੀ ਸੇਲਬਰਾਹੀਆ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ 85 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਮਨਜੀਤ ਸਿੰਘ ਬਿੱਟੀ ਸੇਲਬਰਾਹੀਆ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ: ਹੇਮੰਤ ਸ਼ਰਮਾ
18-10-2026