18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਸੇਵਕ ਸਿੰਘ ਬਾਬਾ ਜ਼ਿਲ੍ਹਾ ਜੁਆਇੰਟ ਸਕੱਤਰ (ਕਿਸਾਨ ਵਿੰਗ) ਨਿਯੁਕਤ

ਭਾਈ ਰੂਪਾਾ, 17 ਅਕਤੂਬਰ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਢਾਂਚੇ ’ਚ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਗੁਰਸੇਵਕ ਸਿੰਘ ਬਾਬਾ ਭਾਈਰੂਪਾ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ (ਕਿਸਾਨ ਵਿੰਗ) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 18-10-2026
ਭਾਈ ਰੂਪਾਾ, 17 ਅਕਤੂਬਰ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਢਾਂਚੇ ’ਚ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਗੁਰਸੇਵਕ ਸਿੰਘ ਬਾਬਾ ਭਾਈਰੂਪਾ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ (ਕਿਸਾਨ ਵਿੰਗ) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਨਗਰ ਪੰਚਾਇਤ ਭਾਈਰੂਪਾ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਉਕਤ ਨਿਯੁਕਤੀ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਜਥੇਬੰਦਕ ਨਿਯੁਕਤੀਆਂ ਦੇ ਤਹਿਤ ਹੋਈ ਹੈ। ਇਸ ਮੌਕੇ ਗੁਰਸੇਵਕ ਸਿੰਘ ਬਾਬਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨਗਰ ਪੰਚਾਇਤ ਭਾਈ ਰੂਪਾ ਦੇ ਪ੍ਰਧਾਨ ਹਰਦੀਪ ਸਿੰਘ ਜੰਡੂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ, ਕੌਂਸਲਰ ਕੁਲਦੀਪ ਸਿੰਘ ਕੌਂਸਲਰ ਗੁਰਦਿੱਤ ਸਿੰਘ, ਗੁਰਤੇਜ ਸਿੰਘ, ਸੁਰਜੀਤ ਸਿੰਘ ਭਾਈ ਰੂਪਾ, ਕੈਪਟਨ ਕੁਲਵੰਤ ਸਿੰਘ, ਬਲਵਿੰਦਰ ਸਿੰਘ ਬੂਟਾ, ਕਬੱਡੀ ਖਿਡਾਰੀ ਕਲਵੰਤ ਸਿੰਘ ਕੰਤਾ, ਬਿੱਟੂ ਸਿੰਘ, ਸ਼ਗਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤੀਰ-ਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ ਸਹੂਲਤਾਂ ਦਾ ਉਦਘਾਟਨ ਅਗਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ-ਬਲਕਾਰ ਸਿੰਘ ਸਿੱਧੂ ਵਿਧਾਇਕ ਵਲੋਂ ਪ੍ਰਭਾਵਿਤ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।