18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗਹਿਰੀ ਬੁੱਟਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਚ ਅਹਿਮ ਮੀਟਿੰਗ

ਸੰਗਤ ਮੰਡੀ, 17 ਅਕਤੂਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਹਲਕਾ ਬਠਿੰਡਾ ਦਿਹਾਤੀ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 18-10-2026
ਸੰਗਤ ਮੰਡੀ, 17 ਅਕਤੂਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਹਲਕਾ ਬਠਿੰਡਾ ਦਿਹਾਤੀ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕਾ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ, ਨਸ਼ਿਆਂ ਦੀ ਵੱਧ ਰਹੀ ਸਮੱਸਿਆ, ਨਹਿਰੀ ਪਾਣੀ ਦੀ ਘਾਟ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਪ੍ਰਧਾਨ ਸਾਹਿਬ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸ. ਬਾਦਲ ਨੇ ਹਲਕਾ ਟੀਮ ਨੂੰ ਹਦਾਇਤ ਕੀਤੀ ਕਿ ਉਹ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਯੂਥ ਅਤੇ ਬਜ਼ੁਰਗ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਾਂ ਦੇ ਹਰ ਸੁੱਖ-ਦੁੱਖ ਵਿਚ ਸਾਥ ਦੇਣ ਨੂੰ ਪਹਿਲ ਆਧਾਰ ‘ਤੇ ਰੱਖਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਰਾਖੀ ਕਰ ਸਕਦੀ ਹੈ। ਮੀਟਿੰਗ ਵਿਚ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਪ੍ਰਧਾਨ, ਬਲਾਕ ਪ੍ਰਧਾਨ, ਯੂਥ ਵਿੰਗ ਅਤੇ ਇਸਤਰੀ ਵਿੰਗ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਾਰਿਆਂ ਨੇ ਇੱਕਜੁੱਟ ਹੋ ਕੇ 2027 ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕਰਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵਲੋਂ ਫ਼ਿਰੋਜ਼ਪੁਰ ਦਾ ਦੌਰਾ ਅਗਲੀ ਖ਼ਬਰ ਕੋਟਸ਼ਮੀਰ ਦੇ ਵਸਨੀਕ ਪਰਮਜੀਤ ਸਿੰਘ ਪੰਮਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।