21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਜੰਟ ਸਿੰਘ ਸਿਵੀਆ ਦੀ ਅਗਵਾਈ ’ਚ ਪਿੰਡ ਵਾਸੀਆਂ ਨੇ ‘ਆਪ’ ਦਾ ਪੱਲਾ ਫੜਿਆ

ਲਹਿਰਾ ਮੁਹੱਬਤ, 20 ਅਕਤੂਬਰ (ਚਰਨਜੀਤ ਸਿੰਘ)- ਪਿੰਡ ਲਹਿਰਾ ਮੁਹੱਬਤ ਵਿਖੇ ਗੁਰਜੰਟ ਸਿੰਘ ਸਿਵੀਆ ਚੇਅਰਮੈਨ ਐਸ. ਸੀ ਕਾਰਪੋਰੇਸ਼ਨ ਪੰਜਾਬ ਦੀ ਅਗਵਾਈ ਵਿਚ ਆਮ ਆਦਮੀ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਲਹਿਰਾ ਅਤੇ ਗੁਰਪ੍ਰੀਤ ਸਿੰਘ ਡੇਅਰੀ ਵਾਲੇ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਅਜੀਤ ਡੈਸਕ 21-10-2026
ਲਹਿਰਾ ਮੁਹੱਬਤ, 20 ਅਕਤੂਬਰ (ਚਰਨਜੀਤ ਸਿੰਘ)- ਪਿੰਡ ਲਹਿਰਾ ਮੁਹੱਬਤ ਵਿਖੇ ਗੁਰਜੰਟ ਸਿੰਘ ਸਿਵੀਆ ਚੇਅਰਮੈਨ ਐਸ.ਸੀ ਕਾਰਪੋਰੇਸ਼ਨ ਪੰਜਾਬ ਦੀ ਅਗਵਾਈ ਵਿਚ ਆਮ ਆਦਮੀ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਲਹਿਰਾ ਅਤੇ ਗੁਰਪ੍ਰੀਤ ਸਿੰਘ ਡੇਅਰੀ ਵਾਲੇ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਸਿਵੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦਾ ਮੁੱਖ ਮੰਤਰੀ ਹੈ। ਇਸ ਕਰਕੇ ਬਹੁਤ ਸਾਰੀਆਂ ਸਹੂਲਤਾਂ ਆਮ ਲੋਕਾਂ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਜਿਵੇਂ 10 ਲੱਖ ਮੁਫ਼ਤ ਵਾਲਾ ਇਲਾਜ ਲੋਕਾਂ ਨੂੰ ਮਿਲ ਰਿਹਾ ਹੈ ਅਤੇ ਭਗਵੰਤ ਮਾਨ ਦੀ ਟੂੰ ਟੂੰ ਤੋਂ ਲੋਕ ਬਹੁਤ ਖ਼ੁਸ਼ ਹਨ। ਇਸ ਨਾਲ ਬਹੁਤ ਸਾਰੀਆਂ ਹੋਰ ਸਹੂਲਤਾਂ ਵੀ ਲੋਕਾਂ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਾਮਿਲ ਹੋਣ ਵਾਲਿਆਂ ਵਿਚ ਮਹਿੰਦਰ ਕੌਰ, ਜੰਗੀਰ ਕੌਰ, ਗੁਰਦੀਪ ਕੌਰ, ਸੁਖਦੇਵ ਕੌਰ, ਪਰਮਜੀਤ ਕੌਰ, ਅਮਰ ਸਿੰਘ, ਧਰਮ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਰਾਮ ਸਿੰਘ, ਧਰਮਾ ਸਿੰਘ, ਗੇਜਾ ਸਿੰਘ, ਨਿੱਕਾ ਸਿੰਘ, ਭੋਲਾ ਸਿੰਘ ਆਦਿ ਦੇ ਪਰਿਵਾਰ ਸ਼ਾਮਿਲ ਸਨ। ਇਸ ਮੌਕੇ ਬਲਜਿੰਦਰ ਸਿੰਘ, ਪ੍ਰਗਟ ਸਿੰਘ, ਜੀਵਨ ਸਿੰਘ ਰਾਮ ਸਿੰਘ, ਸੁਰਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਉਪ ਜ਼ਿਲ੍ਹਾ ਮੈਜਿਸਟਰੇਟਾਂ ਨੇ ਤਿਉਹਾਰ ਵਾਲੇ ਦਿਨ ਕੀਤਾ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਚੋਰਾਂ ਨੇ ਮਾਰੂਤੀ ਕਾਰ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।