ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਸਨਮਾਨ ਸਮਾਰੋਹ 27 ਨੂੰ
ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ: ਬਾਲਿਆਂਵਾਲੀ ਵਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ’ਚੋਂ ਜੋ ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ’ਚੋਂ ਇਲਾਕੇ ਦੇ ਸਤਾਰ੍ਹਾਂ ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ , ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜਿਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਵਿਸ਼ਾ ਪੜ੍ਹਾਇਆ ਹੈ, ਉਨ੍ਹਾਂ ਨੂੰ 27 ਅਕਤੂਬਰ ਦਿਨ ਮੰਗਲਵਾਰ ਨੂੰ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਰੋਹ ’ਚ ਐਡਵੋਕੇਟ ਹਰਦੀਪ ਸਿੰਘ ਸਰਾਂ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ।
ਅਜੀਤ ਡੈਸਕ
23-10-2026