22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੜੇਮਾਰੀ ਪੀੜਤ ਕਿਸਾਨਾਂ ਲਈ ਕਾਂਗੜ ਨੇ ਦਿੱਤੀ 5 ਲੱਖ ਰੁਪਏ ਦੀ ਸਹਾਇਤਾ

ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਮਹਿਰਾਜ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਮਹਿਰਾਜ ਦੀ ਪੱਤੀ ਕਰਮ ਚੰਦ ਵਿਚ ਲਗਭਗ 1200 ਏਕੜ ਅਤੇ ਪੱਤੀ ਕਾਲਾ ਵਿਚ 400 ਏਕੜ ਰਕਬੇ ਵਿਚ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।

ਅਜੀਤ ਡੈਸਕ 23-10-2026
ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਮਹਿਰਾਜ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਮਹਿਰਾਜ ਦੀ ਪੱਤੀ ਕਰਮ ਚੰਦ ਵਿਚ ਲਗਭਗ 1200 ਏਕੜ ਅਤੇ ਪੱਤੀ ਕਾਲਾ ਵਿਚ 400 ਏਕੜ ਰਕਬੇ ਵਿਚ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਫ਼ਸਲਾਂ ਦੇ ਨੁਕਸਾਨ ਕਾਰਨ ਕਿਸਾਨ ਆਰਥਿਕ ਸੰਕਟ ਵਿਚੋਂ ਲੰਘ ਰਹੇ ਹਨ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਪਹਿਲਾਂ ਕਰਨ ਅਤੇ ਗਿਰਦਾਵਰੀ ਬਾਅਦ ਵਿਚ ਕਰਵਾਉਣ ਦੀ ਗੱਲ ਕਰਦੀ ਰਹੀ ਹੈ, ਪਰ ਮਹਿਰਾਜ ਵਿਚ ਗੜੇਮਾਰੀ ਪੀੜਤ ਕਿਸਾਨ ਮੁਆਵਜ਼ੇ ਲਈ ਸੰਘਰਸ਼ ਕਰਨ ਵਾਸਤੇ ਮਜ਼ਬੂਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮਦਦ ਲਈ ਵਚਨਬੱਧ ਹੈ ਤਾਂ ਕਿਸਾਨਾਂ ਨੂੰ ਆਪਣੇ ਹੱਕ ਲੈਣ ਲਈ ਧਰਨੇ ਲਾਉਣ ਦੀ ਨੌਬਤ ਕਿਉਂ ਆ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਆਨਾਂ ਅਤੇ ਦਾਅਵਿਆਂ ਤੋਂ ਅੱਗੇ ਵਧ ਕੇ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਵੇ। ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਮਹਿਰਾਜ ਦੇ ਆਗੂਆਂ ਨੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਦਿੱਤੀ ਗਈ ਵਿੱਤੀ ਸਹਾਇਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਲੋਂ ਲਗਾਇਆ ਦੋ ਰੋਜ਼ਾ ਧਾਰਮਿਕ ਟੂਰ ਅਗਲੀ ਖ਼ਬਰ ਵਿਦਿਆਰਥਣਾਂ ਨੂੰ ਉੱਦਮਤਾ ਅਤੇ ਸਵੈ-ਰੋਜ਼ਗਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।