24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਠਿੰਡਾ-ਬੀਕਾਨੇਰ ਰੇਲ ਮਾਰਗ ਕੋਟਗੁਰੂ ਫਾਟਕ ’ਤੇ ਅੰਡਰਬ੍ਰਿਜ ਦਾ ਮੰਡੀ ਵਾਸੀਆਂ ਵਲੋਂ ਸਖ਼ਤ ਵਿਰੋਧ

ਸੰਗਤ ਮੰਡੀ, 23 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਬੀਕਾਨੇਰ ਰੇਲ ਮਾਰਗ ’ਤੇ ਪੈਂਦੇ ਸੰਗਤ ਮੰਡੀ ਦੇ ਕੋਟਗੁਰੂ ਫਾਟਕ ’ਤੇ ਰੇਲਵੇ ਵਿਭਾਗ ਵੱਲੋਂ ਬਣਾਏ ਜਾ ਰਹੇ ਧਰਤੀ ਹੇਠਲੇ ਪੁਲ (ਅੰਡਰਬ੍ਰਿਜ) ਦਾ ਸੰਗਤ ਮੰਡੀ ਵਾਸੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਅੱਜ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮੰਡੀ ਵਾਸੀਆਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਅੰਡਰਬ੍ਰਿਜ ਦੀ ਥਾਂ ਓਵਰਬ੍ਰਿਜ ਬਣਾਉਣ ਦੀ ਮੰਗ ਕੀਤੀ ਗਈ।

ਰੇਲਵੇ ਅਧਿਕਾਰੀਆਂ ਨੂੰ ਸਥਿਤੀ ਤੋਂ ਜਾਣੂ ਕਰਾਉਣ ਪੁੱਜੇ ਮੁਹਤਬਰ ਤੇ ਹੋਰ ਮੰਡੀ ਵਾਸੀ। ਤਸਵੀਰ: ਅੰਮ੍ਰਿਤਪਾਲ ਸ਼ਰਮਾ 24-10-2026
ਸੰਗਤ ਮੰਡੀ, 23 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਬੀਕਾਨੇਰ ਰੇਲ ਮਾਰਗ ’ਤੇ ਪੈਂਦੇ ਸੰਗਤ ਮੰਡੀ ਦੇ ਕੋਟਗੁਰੂ ਫਾਟਕ ’ਤੇ ਰੇਲਵੇ ਵਿਭਾਗ ਵੱਲੋਂ ਬਣਾਏ ਜਾ ਰਹੇ ਧਰਤੀ ਹੇਠਲੇ ਪੁਲ (ਅੰਡਰਬ੍ਰਿਜ) ਦਾ ਸੰਗਤ ਮੰਡੀ ਵਾਸੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਅੱਜ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮੰਡੀ ਵਾਸੀਆਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਅੰਡਰਬ੍ਰਿਜ ਦੀ ਥਾਂ ਓਵਰਬ੍ਰਿਜ ਬਣਾਉਣ ਦੀ ਮੰਗ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਸੰਗਤ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਕੋਟਗੁਰੂ ਫਾਟਕ ਸੰਗਤ ਮੰਡੀ ਦੀ ਲਾਈਫ਼ ਲਾਈਨ ਹੈ। ਜੇਕਰ ਇੱਥੇ ਅੰਡਰਬ੍ਰਿਜ ਬਣਾਇਆ ਗਿਆ ਤਾਂ ਬਰਸਾਤ ਦੇ ਦਿਨਾਂ ਵਿਚ ਇਸ ਵਿਚ ਪਾਣੀ ਭਰ ਜਾਵੇਗਾ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਜਾਵੇਗੀ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਰ ਥਾਵਾਂ ਤੇ ਬਣੇ ਅੰਡਰਬ੍ਰਿਜਾਂ ਦੀ ਹਾਲਤ ਸਭ ਦੇ ਸਾਹਮਣੇ ਹੈ, ਜਿੱਥੇ ਹਰ ਸਾਲ ਪਾਣੀ ਭਰਨ ਨਾਲ ਹਾਦਸੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਾਸੀਆਂ ਦੀ ਇੱਕੋ ਮੰਗ ਹੈ ਕਿ ਇੱਥੇ ਅੰਡਰਬ੍ਰਿਜ ਨਹੀਂ, ਸਗੋਂ ਓਵਰਬ੍ਰਿਜ (ਰੇਲਵੇ ਓਵਰ ਬ੍ਰਿਜ) ਬਣਾਇਆ ਜਾਵੇ, ਤਾਂ ਜੋ ਆਉਣ ਵਾਲੇ 50 ਸਾਲਾਂ ਤੱਕ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਸ ਮਸਲੇ ਨੂੰ ਲੈ ਕੇ ਸੰਘਰਸ਼ ਕਰਨ ਲਈ ਰੇਲਵੇ ਫਾਟਕ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿਚ ਨਗਰ ਕੌਂਸਲ ਸੰਗਤ ਦੇ ਪ੍ਰਧਾਨ ਰਾਹੁਲ ਗੋਇਲ, ਮਨੀਸ਼ ਕੁਮਾਰ ਟਿੰਕੂ, ਰਾਜਿੰਦਰ ਕੁਮਾਰ ਰਵੀ, ਹੈਪੀ ਰਾਓ ਯਾਦਵ, ਨਿੱਕੂ ਗਰਗ, ਅਸ਼ੋਕ ਕੁਮਾਰ ਸਿੰਗਲਾ ਅਤੇ ਰਾਜ ਕੁਮਾਰ ਸ਼ਰਮਾ ਸ਼ਾਮਿਲ ਹਨ। ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਜਲਦੀ ਹੀ ਇਸ ਮਾਮਲੇ ਸਬੰਧੀ ਰੂਪ-ਰੇਖਾ ਤਿਆਰ ਕਰਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਰੇਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ। ਜੇਕਰ ਮੰਗ ਨਾ ਮੰਨੀ ਗਈ ਤਾਂ ਮੰਡੀ ਵਾਸੀ ਧਰਨਾ-ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਕੌਂਸਲਰ ਚਿਮਨ ਲਾਲ ਬਾਂਸਲ, ਮਨਜੀਤ ਸਿੰਘ, ਪਵਨ ਕੁਮਾਰ ਬਾਂਸਲ, ਰਾਜੇਸ਼ ਕੁਮਾਰ ਮਿੱਤਲ, ਵਿੱਕੀ ਸ਼ਰਮਾ, ਰਾਜ ਕੁਮਾਰ ਗੋਇਲ, ਦਿਨੇਸ਼ ਕੁਮਾਰ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ’ਚ ਸਿਹਤ ਵਿਭਾਗ ਦੇ ਆਊਟ ਸੋਰਸ ਮੁਲਾਜ਼ਮਾਂ ਦਾ ਧਰਨਾ ਸਮਾਪਤ, ਅਪੈਕਸ ਸ਼ੀਲਡ ਕੰਪਨੀ ਦਾ ਠੇਕਾ ਰੱਦ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਇੱਟਾਂ ਦੇ ਭੱਠਿਆਂ ਵਿਚ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੀ ਵਰਤੋਂ ਲਾਜ਼ਮੀ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।