ਗੋਨਿਆਣਾ ਮੰਡੀ ਵਿਖੇ 28 ਨੂੰ ਹੋਵੇਗੀ ਯੂਥ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ
ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਮਕਸਦ ਨਾਲ 28 ਅਕਤੂਬਰ ਨੂੰ ਸਵੇਰੇ 10 ਵਜੇ ਗੋਨਿਆਣਾ ਮੰਡੀ ਦੇ ਈਰਾ ਪੈਲੇਸ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।
ਅਜੀਤ ਡੈਸਕ
25-10-2026