ਭਾਈ ਪਰਗਟ ਸਿੰਘ ਭੋਡੀਪੁਰਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਲਵਾ ਜੋਨ-2 ਦੇ ਜ਼ੋਨ ਇੰਚਾਰਜ ਨਿਯੁਕਤ
ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀ ਉੱਘੀ ਪੰਥਕ ਸ਼ਖਸੀਅਤ ਅਤੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੂੰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਮਾਲਵਾ ਜੋਨ-2 ਦਾ ਜੋਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਥੇਬੰਦੀ ਵਲੋਂ ਭਾਈ ਭੋਡੀਪੁਰਾ ਦੀਆਂ ਲੰਬੇ ਸਮੇਂ ਤੋਂ ਪੰਥਕ ਖੇਤਰ ਵਿਚ ਦਿੱਤੀਆਂ ਸੇਵਾਵਾਂ ਅਤੇ ਤਜਰਬੇ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਉਹ ਮਾਲਵਾ ਜੋਨ-2 ਅਧੀਨ ਆਉਂਦੇ ਜ਼ਿਲ੍ਹਾ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫ਼ਾਜ਼ਲਿਕਾ ਅਤੇ ਫ਼ਿਰੋਜ਼ਪੁਰ ਅਧੀਨ ਆਉਂਦੇ 25 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੇ ਪ੍ਰਚਾਰ ਪਾਸਾਰ ਨਾਲ ਸਬੰਧਿਤ ਕਾਰਜਾਂ ਦੀ ਸਮੀਖਿਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸੰਗਤ ਨਾਲ ਤਾਲਮੇਲ ਯਕੀਨੀ ਬਣਾਉਣਗੇ।
ਬ
ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫ਼ਾਜ਼ਲਿਕਾ, ਫ਼ਿਰੋਜ਼ਪੁਰ ਦੀ ਕਰਨਗੇ ਅਗਵਾਈ
25-10-2026
ਬਠਿੰਡਾ, 24 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀ ਉੱਘੀ ਪੰਥਕ ਸ਼ਖਸੀਅਤ ਅਤੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੂੰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਮਾਲਵਾ ਜੋਨ-2 ਦਾ ਜੋਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਥੇਬੰਦੀ ਵਲੋਂ ਭਾਈ ਭੋਡੀਪੁਰਾ ਦੀਆਂ ਲੰਬੇ ਸਮੇਂ ਤੋਂ ਪੰਥਕ ਖੇਤਰ ਵਿਚ ਦਿੱਤੀਆਂ ਸੇਵਾਵਾਂ ਅਤੇ ਤਜਰਬੇ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਉਹ ਮਾਲਵਾ ਜੋਨ-2 ਅਧੀਨ ਆਉਂਦੇ ਜ਼ਿਲ੍ਹਾ ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫ਼ਾਜ਼ਲਿਕਾ ਅਤੇ ਫ਼ਿਰੋਜ਼ਪੁਰ ਅਧੀਨ ਆਉਂਦੇ 25 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੇ ਪ੍ਰਚਾਰ ਪਾਸਾਰ ਨਾਲ ਸਬੰਧਿਤ ਕਾਰਜਾਂ ਦੀ ਸਮੀਖਿਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸੰਗਤ ਨਾਲ ਤਾਲਮੇਲ ਯਕੀਨੀ ਬਣਾਉਣਗੇ। ਭਾਈ ਪ੍ਰਗਟ ਸਿੰਘ ਭੋਡੀਪੁਰਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸੰਸਦ, ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ, ਲੱਖਾ ਸਿੰਘ ਸਿਧਾਣਾ, ਕਾਬਲ ਸਿੰਘ, ਦਲੇਰ ਸਿੰਘ ਡੋਡ, ਪ੍ਰਗਟ ਸਿੰਘ ਸੰਧੂ, ਮਨਦੀਪ ਸਿੰਘ ਸਿੱਧੂ ਤੇ ਗਿੱਲ ਰੌਂਤਾ ਆਦਿ ਦਾ ਧੰਨਵਾਦ ਕੀਤਾ ।