ਜੋਗਿੰਦਰ ਸਿੰਘ ਜੌੜਾ ਭਾਜਪਾ ਭੁੱਚੋ ਮੰਡਲ ਦੇ ਮੀਤ ਪ੍ਰਧਾਨ ਨਿਯੁਕਤ
ਭੁੱਚੋ ਮੰਡੀ, 24 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਜ਼ੁਰਗ ਆਗੂ ਜੋਗਿੰਦਰ ਸਿੰਘ ਜੌੜਾ ਨੂੰ ਭਾਜਪਾ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ ਅਤੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਅਜੀਤ ਡੈਸਕ
25-10-2026