25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 2.01 ਲੱਖ ਮੀਟ੍ਰਿਕ ਟਨ ਤੋਂ ਪਾਰ

ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 23 ਅਕਤੂਬਰ ਤੱਕ 44,055 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 2,01,198 ਮੀਟ੍ਰਿਕ ਟਨ ਹੋ ਗਈ ਹੈ। ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ।

ਅਜੀਤ ਡੈਸਕ 25-10-2026
ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 23 ਅਕਤੂਬਰ ਤੱਕ 44,055 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 2,01,198 ਮੀਟ੍ਰਿਕ ਟਨ ਹੋ ਗਈ ਹੈ। ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵਲੋਂ 75,453 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 31,009 ਮੀਟ੍ਰਿਕ ਟਨ, ਪਨਸਪ ਵਲੋਂ 36,316 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22,242 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖਰੀਦ 1,65,020 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਜਾ ਰਹੇ ਝੋਨੇ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 329 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਗਲੀ ਖ਼ਬਰ ਭੁੱਚੋ ’ਚ ਅਕਾਲੀ ਦਲ (ਬ) ਦੀ ਸਰਗਰਮੀ ਤੇਜ਼, ਗੋਨਿਆਣਾ ਮੰਡੀ ’ਚ 28 ਨੂੰ ਯੂਥ ਦਾ ਸ਼ਕਤੀ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।