ਖੇਡਾਂ ਵਤਨ ਪੰਜਾਬ ਦੀਆਂ: ਸੰਗਤ ਜ਼ੋਨ ਦੀਆਂ ਲੜਕੇ ਤੇ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ਸਟੇਟ ਪੱਧਰ ’ਤੇ ਮਾਰੀਆਂ ਮੱਲਾਂ
ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਸੰਗਤ ਜ਼ੋਨ ਦੀਆਂ ਫੁੱਟਬਾਲ ਦੀਆਂ ਅੰਡਰ-14 ਵਰਗ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਸੂਬਾ ਪੱਧਰ ‘ਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦੋਵੇਂ ਟੀਮਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਸੰਗਤ ਜ਼ੋਨ ਦੀਆਂ ਫੁੱਟਬਾਲ ਦੀਆਂ ਅੰਡਰ-14 ਵਰਗ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਸੂਬਾ ਪੱਧਰ ‘ਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦੋਵੇਂ ਟੀਮਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਖਿਡਾਰੀਆਂ ਅਤੇ ਕੋਚਾਂ ਨੇ ਇਸ ਸਫਲਤਾ ਲਈ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ ਅਤੇ ਕੋਚਾਂ ਦੀ ਯੋਗ ਅਗਵਾਈ ਸਦਕਾ ਇਹ ਪ੍ਰਾਪਤੀ ਸੰਭਵ ਹੋਈ ਹੈ। ਇਸ ਦੌਰਾਨ ਦੋਵੇਂ ਟੀਮਾਂ ਦੇ ਕੋਚ ਹਰਵਿੰਦਰ ਸਿੰਘ ਚੱਕ ਅਤਰ ਸਿੰਘ ਵਾਲਾ ਤੇ ਸ਼ਮਸ਼ੇਰ ਸਿੰਘ ਨੰਦਗੜ੍ਹ ਸਮੇਤ ਸਮੁੱਚੀ ਕੋਚਿੰਗ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਮਿਹਨਤ ਤੇ ਅਗਵਾਈ ਸਦਕਾ ਖਿਡਾਰੀਆਂ ਨੇ ਇਹ ਮੁਕਾਮ ਹਾਸਲ ਕੀਤਾ। ਖਿਡਾਰੀਆਂ ਅਤੇ ਕੋਚ ਨੇ ਬਠਿੰਡਾ ਦਿਹਾਤੀ ਹਲਕੇ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਫੁੱਲੋ ਮਿੱਠੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਭਾਗ ਲੈਣ ਲਈ ਹੁਸ਼ਿਆਰਪੁਰ ਲਿਜਾਣ ਵਾਸਤੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਚਾਰ ਬੱਸਾਂ ਦਾ ਪ੍ਰਬੰਧ ਕਰਵਾਇਆ, ਜਿਸ ਨਾਲ ਬੱਚਿਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੀ।