ਸਵੱਛ ਭਾਰਤ ਮਿਸ਼ਨ ਤਹਿਤ ਕਾਲਜ ’ਚ ਲਗਾਇਆ ਇਕ ਰੋਜ਼ਾ ਸਫ਼ਾਈ ਜਾਗਰੂਕਤਾ ਕੈਂਪ
ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗੁਰਦੁਆਰਾ ਖ਼ਾਲਸਾ ਦੀਵਾਨ ਸਿੰਘ ਸਭਾ ਬਠਿੰਡਾ ਦੇ ਪ੍ਰਧਾਨ ਭਾਈ ਹਰਦੀਪਕ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਰੋਜ਼ਾ ਸਫ਼ਾਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਐਨ.
ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗੁਰਦੁਆਰਾ ਖ਼ਾਲਸਾ ਦੀਵਾਨ ਸਿੰਘ ਸਭਾ ਬਠਿੰਡਾ ਦੇ ਪ੍ਰਧਾਨ ਭਾਈ ਹਰਦੀਪਕ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਰੋਜ਼ਾ ਸਫ਼ਾਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਪ੍ਰਿੰਸੀਪਲ ਡਾ. ਭੁਪਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਕਲੇਰ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿਚ ਕੁੱਲ 70 ਵਲੰਟੀਅਰਾਂ ਨੇ ਭਾਗ ਲਿਆ। ਕੈਂਪ ਦੌਰਾਨ ਵਿਦਿਆਰਥਣਾਂ ਨੇ ਕਾਲਜ ਕੈਂਪਸ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਕਰਕੇ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਿਕਤਾ, ਆਤਮ-ਵਿਸ਼ਵਾਸ ਤੇ ਵਿਹਾਰਕ ਹੁਨਰਾਂ ਨੂੰ ਨਿਖਾਰਨ ਦਾ ਮੌਕਾ ਪ੍ਰਾਪਤ ਕੀਤਾ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਭਾਈ ਹਰਦੀਪਕ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦੇ ਹੋਏ ਐਨ.ਐੱਸ.ਐੱਸ. ਵਿਭਾਗ ਦੁਆਰਾ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿ ਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਸਮਝਦਿਆਂ ਆਪਣੇ ਆਲੇ-ਦੁ ਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਅਜਿਹੀਆਂ ਸਮਾਜ-ਸੇਵੀ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿਛਲੇ ਦਿਨਾਂ ਵਿਚ ਯੂਥ ਫ਼ੈਸਟੀਵਲ ਵਿਚ ਭਾਗ ਲੈ ਕੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।