27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡਾ: ਸਿਰਸਾ ਤੇ ਭਾਸ਼ਾ ਵਿਭਾਗ ਵਲੋਂ ਐਵਾਰਡ ਲਈ ਚੁਣੇ ਲੇਖਕਾਂ ਦਾ ਸਨਮਾਨ

ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਲੇਖਕਾਂ ਦੀਆਂ ਉੱਚ ਪੱਧਰ ਦੀਆਂ ਪ੍ਰਾਪਤੀਆਂ ਦੀ ਖ਼ੁਸ਼ੀ ਸਾਂਝੀ ਕਰਨ ਲਈ ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਟੀਚਰਜ਼ ਹੋਮ ਟਰੱਸਟ ਦੇ ਸਹਿਯੋਗ ਨਾਲ ਸਥਾਨਕ ਟੀਚਰਜ਼ ਹੋਮ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ: ਸਤਨਾਮ ਸਿੰਘ ਜੱਸਲ ਨੇ ਕੀਤੀ। ਪ੍ਰਧਾਨਗੀ ਮੰਡਲ ਵਿਚ ਕਾ: ਹਰਦੇਵ ਅਰਸ਼ੀ, ਡਾ: ਸੁਖਦੇਵ ਸਿੰਘ ਸਿਰਸਾ, ਅਤਰਜੀਤ ਕਹਾਣੀਕਾਰ, ਗੁਰਦੇਵ ਖੋਖਰ ਤੇ ਲਛਮਣ ਮਲੂਕਾ ਸ਼ਾਮਲ ਸਨ।

ਲੇਖਕਾਂ ਦਾ ਸਨਮਾਨ ਕਰਨ ਸਮੇਂ ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਅਹੁਦੇਦਾਰ ਤੇ ਪ੍ਰਧਾਨਗੀ ਮੰਡਲ। ਅਜੀਤ ਤਸਵੀਰ 27-10-2026
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਲੇਖਕਾਂ ਦੀਆਂ ਉੱਚ ਪੱਧਰ ਦੀਆਂ ਪ੍ਰਾਪਤੀਆਂ ਦੀ ਖ਼ੁਸ਼ੀ ਸਾਂਝੀ ਕਰਨ ਲਈ ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਟੀਚਰਜ਼ ਹੋਮ ਟਰੱਸਟ ਦੇ ਸਹਿਯੋਗ ਨਾਲ ਸਥਾਨਕ ਟੀਚਰਜ਼ ਹੋਮ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ: ਸਤਨਾਮ ਸਿੰਘ ਜੱਸਲ ਨੇ ਕੀਤੀ। ਪ੍ਰਧਾਨਗੀ ਮੰਡਲ ਵਿਚ ਕਾ: ਹਰਦੇਵ ਅਰਸ਼ੀ, ਡਾ: ਸੁਖਦੇਵ ਸਿੰਘ ਸਿਰਸਾ, ਅਤਰਜੀਤ ਕਹਾਣੀਕਾਰ, ਗੁਰਦੇਵ ਖੋਖਰ ਤੇ ਲਛਮਣ ਮਲੂਕਾ ਸ਼ਾਮਲ ਸਨ। ਸਭ ਤੋਂ ਪਹਿਲਾਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ੁਰੂਆਤ ਵਿਚ ਅਮਨ ਦਾਤੇਵਾਸੀਆ ਨੇ ਸੰਤ ਰਾਮ ਉਦਾਸੀ ਦਾ ਗੀਤ ਪੇਸ਼ ਕੀਤਾ। ਟੀਚਰਜ਼ ਹੋਮ ਟਰੱਸਟ ਦੇ ਜਨਰਲ ਸਕੱਤਰ ਲਛਮਣ ਮਲੂਕਾ ਨੇ ਸਭਨਾਂ ਨੂੰ ਜੀ ਆਇਆਂ ਕਿਹਾ। ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਨਾਵਲਕਾਰ ਨੇ ਸਮਾਗਮ ਦੀ ਰੂਪ-ਰੇਖਾ ਪੇਸ਼ ਕੀਤੀ। ਉਪਰੰਤ ਬਲਵਿੰਦਰ ਸਿੰਘ ਭੁੱਲਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਡਾ: ਸੁਖਦੇਵ ਸਿੰਘ ਸਿਰਸਾ ਦੀ ਹੋਈ ਸ਼ਾਨਦਾਰ ਜਿੱਤ ਤੇ ਭਾਸ਼ਾ ਵਿਭਾਗ ਵਲੋਂ ਬਠਿੰਡਾ ਜ਼ਿਲ੍ਹਾ ਤੇ ਆਸ ਪਾਸ ਦੀਆਂ ਛੇ ਸ਼ਖ਼ਸੀਅਤਾਂ ਦੀਆਂ ਪੁਸਤਕਾਂ ਦੀ ‘ਐਵਾਰਡ’ ਦੇਣ ਲਈ ਕੀਤੀ ਚੋਣ ਦੇ ਆਧਾਰ ਤੇ ਉਨ੍ਹਾਂ ਦਾ ਸਨਮਾਨ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਸਪਾਲ ਮਾਨਖੇੜਾ ਦੇ ਨਾਵਲ ‘ਹਵੇਲੀਆਣਾ’, ਭੁਪਿੰਦਰ ਮਾਨ ਦੇ ਕਹਾਣੀ ਸੰਗ੍ਰਹਿ ‘ਲਾਲ ਰੱਤਾ’, ਡਾ: ਨਵਦੀਪ ਕੌਰ ਦੇ ਕਹਾਣੀ ਸੰਗ੍ਰਹਿ ‘ਅਹੱਲਿਆ’, ਕੁਲਬੀਰ ਮਲਿਕ ਨੂੰ ਨਾਟਕ, ਸੁਰੇਸ਼ ਹੰਸ ਨੂੰ ਹਿੰਦੀ ਨਾਵਲ ਤੇ ਮਲਕੀਤ ਸਿੰਘ ਮਛਾਣਾ ਦੀ ਉਰਦੂ ਲਿੱਪੀ ਦੀ ਪੁਸਤਕ ਐਵਾਰਡ ਲਈ ਚੁਣੇ ਜਾਣ ਸਦਕਾ ਸਨਮਾਨਿਤ ਕੀਤਾ ਗਿਆ। ਡਾ. ਸੁਖਦੇਵ ਸਿੰਘ ਸਿਰਸਾ ਨੇ ਆਪਣੇ ਭਾਸ਼ਣ ਵਿਚ ਦੇਸ਼ ਦੀ ਮੌਜੂਦਾ ਹਾਲਤ ਬਾਰੇ ਬੋਲਦਿਆਂ ਮਹਿੰਗਾਈ, ਨਸ਼ਿਆਂ ਤੇ ਵਧ ਰਹੀ ਫ਼ਿਰਕਾਪ੍ਰਸਤੀ ਤੇ ਚਿੰਤਾ ਪ੍ਰਗਟ ਕੀਤੀ। ਅਤਰਜੀਤ ਤੇ ਪਰਮਜੀਤ ਰੋਮਾਣਾ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ। ਪ੍ਰਧਾਨਗੀ ਭਾਸ਼ਣ ਦੌਰਾਨ ਡਾ: ਜੱਸਲ ਨੇ ਛੇ ਸਾਹਿਤਕਾਰਾਂ ਦੀਆਂ ਪੁਸਤਕਾਂ ਦੀ ਭਾਸ਼ਾ ਵਿਭਾਗ ਵੱਲੋਂ ਕੀਤੀ ਚੋਣ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਬਠਿੰਡਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਟੇਜ ਸੰਚਾਲਨ ਸਭਾ ਦੇ ਜਨਰਲ ਸਕੱਤਰ ਰਣਜੀਤ ਗੌਰਵ ਨੇ ਕੀਤਾ। ਇਸ ਮੌਕੇ ਸੁਰਜੀਤ ਜੱਜ, ਡਾ: ਕੁਲਦੀਪ ਸਿੰਘ ਦੀਪ, ਹਰਮੀਤ ਵਿਦਿਆਰਥੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ 3 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ- ਮੈਨੇਜਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਸਿਰੀਏਵਾਲਾ ਵਿਖੇ ਐਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।