27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ’ਚ ਦਸਤਾਵੇਜ਼ ਵੰਡੇ

ਸੰਗਤ ਮੰਡੀ, 26 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਬਾਜਕ, ਲੂਲਬਾਈ ਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।

ਅਜੀਤ ਡੈਸਕ 27-10-2026
ਸੰਗਤ ਮੰਡੀ, 26 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਬਾਜਕ, ਲੂਲਬਾਈ ਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਹਰਮਨਜੀਤ ਕੌਰ, ਜਗਤਾਰ ਸਿੰਘ ਬਾਜਕ, ਗੁਰਮੀਤ ਸਿੰਘ ਲੂਲਬਾਈ, ਐਡਵੋਕੇਟ ਬਾਬੂ ਸਿੰਘ, ਸੰਦੀਪ ਸਿੰਘ ਧਾਲੀਵਾਲ, ਸਰਪੰਚ ਚੱਕ ਅਤਰ ਸਿੰਘ ਸਮੇਤ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਤੋਂ ਵੱਧ ਅਸਾਮੀਆਂ ਖ਼ਾਲੀ - ਡੀ.ਟੀ.ਐਫ. ਅਗਲੀ ਖ਼ਬਰ ਨਸ਼ੇ ਨਾ ਮਿਲਣ ਕਾਰਨ ਨੌਜਵਾਨ ਦੀ ਹਾਲਤ ਗੰਭੀਰ, ਸੰਸਥਾ ਨੇ ਕਰਵਾਇਆ ਹਸਪਤਾਲ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।