28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਐਸ.ਐਸ.ਆਰ ਤਹਿਤ ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ

ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਪੈਸ਼ਲ ਸਮਰੀ ਰਿਵੀਜਨ (ਐਸ. ਐਸ.

ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ) ਤਹਿਤ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਇਕ ਬੂਥ ’ਤੇ ਬੀ.ਐਲ.ਓਜ਼ ਹਾਜ਼ਰ ਰਹੇ ਅਤੇ ਆਮ ਲੋਕਾਂ ਨੂੰ ਵੋਟਰ ਸੂਚੀ ਵਿਚ ਵੇਰਵੇ ਤੇ ਨਵੀਂ ਵੋਟ ਬਣਾਉਣ ਲਈ ਮਦਦ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਦੇ ਨਵੀਂ ਵੋਟ ਬਣਾਉਣ ਲਈ ਫਾਰਮ ਭਰਾਏ ਗਏ। ਇਸੇ ਤਰ੍ਹਾਂ ਹੀ ਵੋਟਰਾਂ ਦਾ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿਚ ਚੈਕ ਕਰਨ ਅਤੇ ਜੇਕਰ ਕੋਈ ਗ਼ਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਵੀ ਮੱਦਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਅਤੇ ਬੀ.ਐਲ.ਓਜ ਦਾ ਇਸ ਕੰਮ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਸ਼ੀਰਵਾਦ ਚੈਰੀਟੇਬਲ ਸੁਸਾਇਟੀ ਨੇ 6 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਰਗਬੀ ’ਚ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਖਿਡਾਰੀਆਂ ਨੇ ਜਿੱਤਿਆ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।