29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਨਤੀਜਿਆਂ ’ਚ ਮੋਹਰੀ

ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ ਐਸ ਸੀ (ਐਫ ਟੀ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ । ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਪ੍ਰੋ: ਹਰਵਿੰਦਰ ਕੌਰ ਨੇ ਦੱਸਿਆ ਕਿ ਹਰਪ੍ਰੀਤ ਕੌਰ, ਮਨਦੀਪ ਕੌਰ, ਖੁਸ਼ਪ੍ਰੀਤ ਕੌਰ, ਕਮਲਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਕਮਲਜੋਤ ਕੌਰ ਨੇ ਸਾਂਝੇ ਤੌਰ ’ਤੇ 95.

ਬੀ. ਐਸ. ਸੀ. (ਐੱਫ.ਟੀ.) ਪਹਿਲਾ ਸਮੈਸਟਰ ਨਤੀਜੇ ’ਚ ਮੋਹਰੀ ਰਹਿਣ ਵਾਲੀਆਂ ਵਿਦਿਆਰਥਣਾਂ ਨਾਲ ਮਾਤਾ ਸੁੰਦਰੀ ਕਾਲਜ ਦਾ ਸਟਾਫ਼। ਅਜੀਤ ਤਸਵੀਰ 29-10-2026
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ ਐਸ ਸੀ (ਐਫ ਟੀ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ । ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਪ੍ਰੋ: ਹਰਵਿੰਦਰ ਕੌਰ ਨੇ ਦੱਸਿਆ ਕਿ ਹਰਪ੍ਰੀਤ ਕੌਰ, ਮਨਦੀਪ ਕੌਰ, ਖੁਸ਼ਪ੍ਰੀਤ ਕੌਰ, ਕਮਲਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਕਮਲਜੋਤ ਕੌਰ ਨੇ ਸਾਂਝੇ ਤੌਰ ’ਤੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਜਗਮੀਤ ਕੌਰ, ਸੁਖਪ੍ਰੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਹਰਮਨਦੀਪ ਕੌਰ ਅਤੇ ਜੀਨਾ ਨੇ 93.8 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ, ਗੁਰਵੀਰ ਕੌਰ, ਹੁਸਨਪ੍ਰੀਤ ਕੌਰ, ਮਨਦੀਪ ਕੌਰ ਅਤੇ ਜਸ਼ਨਦੀਪ ਕੌਰ ਨੇ 92.3 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਨਤੀਜੇ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ’ਚ ਕਿੱਤਾ ਮੁਖੀ ਕੋਰਸਾਂ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ। ਅਜਿਹੇ ਕੋਰਸ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੁਨਰਮੰਦ ਬਣਾਉਂਦੇ ਹਨ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਸਮਰੱਥ ਬਣਾਉਂਦੇ ਹਨ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐਮ ਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅੱਗਿਓਂ ਅਜਿਹੇ ਮਾਣਮੱਤੇ ਨਤੀਜੇ ਮਿਲਦੇ ਰਹਿਣ ਦੀ ਆਸ ਪ੍ਰਗਟਾਈ ਹੈ। ਸੰਸਥਾ ਦੀ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਸ਼ਾਸਕੀ ਡਾਇਰੈਕਟਰ ਸਿੰਬਲਜੀਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ: ਜਸਵਿੰਦਰ ਸਿੰਘ, ਪ੍ਰੋ: ਰਵਿੰਦਰ ਸ਼ਰਮਾ, ਪ੍ਰੋ: ਰਾਜਵਿੰਦਰ ਸਿੰਘ, ਪ੍ਰੋ: ਕਰਨਵੀਰ ਸਿੰਘ, ਪ੍ਰੋ: ਕਿਰਨ ਖ਼ਾਨ, ਪ੍ਰੋ: ਕਿਰਨਦੀਪ ਕੌਰ ਐੱਫ.ਟੀ., ਪ੍ਰੋ: ਮਨਦੀਪ ਕੌਰ ਐੱਫ.ਟੀ., ਪ੍ਰੋ: ਲਖਵੀਰ ਕੌਰ, ਪ੍ਰੋ: ਰਣਜੀਤ ਕੌਰ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਹਰਸ਼ ਰਾਣੀ, ਪ੍ਰੋ: ਰਾਜਬਿੰਦਰ ਕੌਰ ਸਮੇਤ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਅੰਤਰਰਾਜੀ ਵਿਦਿਅਕ ਟੂਰ ਸਫ਼ਲਤਾਪੂਰਵਕ ਮਹਿਰਾਜ ਪਰਤਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।