30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਰਵਾ ਚੌਥ ’ਤੇ ਮਾਵਾਂ-ਭੈਣਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਗਮ ਕਰਵਾਇਆ

ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ)-ਸਥਾਨਕ ਸਮਰਾਟ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾ ਚੌਥ ਦੇ ਤਿਉਹਾਰ ਮੌਕੇ ਹਲਕਾ ਭੁੱਚੋ ਮੰਡੀ ਖੇਤਰ ਦੀਆਂ ਮਾਵਾਂ-ਭੈਣਾਂ ਅਤੇ ਸਖੀਆਂ ਦੇ ਸਤਿਕਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-10-2026
ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ)-ਸਥਾਨਕ ਸਮਰਾਟ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾ ਚੌਥ ਦੇ ਤਿਉਹਾਰ ਮੌਕੇ ਹਲਕਾ ਭੁੱਚੋ ਮੰਡੀ ਖੇਤਰ ਦੀਆਂ ਮਾਵਾਂ-ਭੈਣਾਂ ਅਤੇ ਸਖੀਆਂ ਦੇ ਸਤਿਕਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਨੂੰ ਤੋਹਫ਼ੇ ਭੇਟ ਕੀਤੇ ਗਏ ਅਤੇ ਉਨ੍ਹਾਂ ਨੇ ਨੱਚ-ਗਾ ਕੇ ਖੁਸ਼ੀਆਂ ਮਨਾਈਆਂ। ’ਆਪ’ ਆਗੂਆਂ ਨੇ ਕਿਹਾ ਕਿ ਇਸ ਉਦਮ ਦਾ ਉਦੇਸ਼ ਪਰਿਵਾਰਕ ਰਿਸ਼ਤਿਆਂ ਦੀ ਮਿਠਾਸ ਨੂੰ ਹੋਰ ਮਜ਼ਬੂਤ ਕਰਨਾ ਅਤੇ ਮਾਵਾਂ-ਭੈਣਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਹੈ। ਐਡਵੋਕੇਟ ਲੇਖਪ੍ਰੀਤ ਸਿੰਘ ਨੇ ਕਿਹਾ ਕਿ ਔਰਤਾਂ ਦਾ ਸਤਿਕਾਰ, ਉਨ੍ਹਾਂ ਦੀ ਖੁਸ਼ੀ ਅਤੇ ਸਮਾਜ ਵਿੱਚ ਬਰਾਬਰ ਦੀ ਭਾਗੀਦਾਰੀ ਹੀ ਤਰੱਕੀਸ਼ੀਲ ਸਮਾਜ ਦੀ ਅਸਲ ਪਛਾਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਸਮਾਜ ਦੇ ਹਰ ਵਰਗ ਨੂੰ ਮਾਣ-ਸਤਿਕਾਰ ਦੇਣ ਅਤੇ ਔਰਤਾਂ ਦੀ ਭਾਗੀਦਾਰੀ ਨਾਲ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਦੀ ਹੈ। ਸਮਾਗਮ ਵਿਚ ਹਾਜ਼ਰ ਮਹਿਲਾਵਾਂ ਵਲੋਂ ਹੁਕਮਰਾਨ ਪਾਰਟੀ ਵਲੋਂ ਮਾਵਾਂ ਭੈਣਾਂ ਦੇ ਸਤਿਕਾਰ ਲਈ ਕੀਤੇ ਗਏ ਉਪਰਾਲਿਆਂ ਦੀ ਸਲਾਘਾ ਕੀਤੀ ।
ਪਿਛਲੀ ਖ਼ਬਰ ਸਟਰੋਕ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਨਾਲ ਬਚਾਈ ਜਾ ਸਕਦੀ ਹੈ ਮਰੀਜ਼ ਦੀ ਜਾਨ- ਡਾ. ਪ੍ਰਿਆ ਸਾਹਨੀ ਅਗਲੀ ਖ਼ਬਰ ਕੈਂਟਰ ਤੇ ਟਰਾਲੇ ਦੀ ਟੱਕਰ ਕਾਰਨ ਡਰਾਈਵਰ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।